ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਗਠਨ ਨੂੰ ਅੱਜ 26 ਨਵੰਬਰ ਨੂੰ 11 ਸਾਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਦਿਨ 2012 ਵਿਚ ਦੇਸ਼ ਦੇ ਆਮ ਆਦਮੀ ਨੇ ਆਪਣੀ ਆਮ ਆਦਮੀ ਪਾਰਟੀ ਬਣਾ ਲਈ ਸੀ, ਜੋ 11 ਸਾਲਾਂ ਵਿਚ ਕੌਮੀ ਪਾਰਟੀ ਬਣ ਗਈ ਹੈ। ਉਹਨਾਂ ਕਿਹਾ ਕਿ ਸਾਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪਰ ਸਾਡੇ ਹੌਂਸਲੇ ਕਾਇਮ ਹਨ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਅਤੇ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਭਗਵੰਤ ਮਾਨ ਮੁੱਖ ਮੰਤਰੀ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 117 ਵਿਚੋਂ 92 ਸੀਟਾਂ ਜਿੱਤ ਕੇ ਵੱਡੀ ਜਿੱਤ ਦਰਜ ਕੀਤੀ ਸੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ।