![](https://parvasinewspaper.com/wp-content/uploads/2023/11/CJ.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ ਵਾਈ ਚੰਦਰਚੂੜ ਨੇ ਅੱਜ ਐਤਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਨੇ ‘ਲੋਕ ਅਦਾਲਤ’ ਵਜੋਂ ਕੰਮ ਕੀਤਾ ਹੈ ਅਤੇ ਨਾਗਰਿਕਾਂ ਨੂੰ ਅਦਾਲਤਾਂ ਵਿਚ ਜਾਣ ਜਾਂ ਇਸ ਨੂੰ ਆਖਰੀ ਉਪਾਅ ਵਜੋਂ ਦੇਖਣ ਤੋਂ ਡਰਨਾ ਨਹੀਂ ਚਾਹੀਦਾ। ਚੀਫ ਜਸਟਿਸ ਚੰਦਰਚੂੜ ਸੁਪਰੀਮ ਕੋਰਟ ਵਿੱਚ ਸੰਵਿਧਾਨ ਦਿਵਸ ਸਮਾਰੋਹ ਦੇ ਉਦਘਾਟਨ ਮੌਕੇ ਬੋਲ ਰਹੇ ਸਨ। ਇਸੇ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰੋਗਰਾਮ ਦਾ ਉਦਘਾਟਨੀ ਭਾਸ਼ਣ ਦਿੱਤਾ, ਜਿਸ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਕਈ ਹੋਰ ਵੀ ਹਾਜ਼ਰ ਸਨ।