4 ਦਸੰਬਰ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ 4 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦਾ ਇਹ ਸਰਦ ਰੁੱਤ ਇਜਲਾਸ 22 ਦਸੰਬਰ ਨੂੰ ਸਮਾਪਤ ਹੋਵੇਗਾ। ਸਰਕਾਰ ਦੀ ਤਰਫੋਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸਰਬ ਪਾਰਟੀ ਮੀਟਿੰਗ ਆਮ ਤੌਰ ’ਤੇ ਇਜਲਾਸ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਬੁਲਾਈ ਜਾਂਦੀ ਹੈ। ਪਰ ਪੰਜ ਸੂਬਿਆਂ ਰਾਜਸਥਾਨ, ਮੱਧਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 3 ਦਸੰਬਰ ਨੂੰ ਆਉਣੇ ਹਨ। ਇਸ ਕਰਕੇ ਹੀ ਸਰਬ ਪਾਰਟੀ ਮੀਟਿੰਗ 2 ਦਸੰਬਰ ਨੂੰ ਬੁਲਾਈ ਗਈ ਹੈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦੇ ਇਜਲਾਸ ਵਿੱਚ ਗੂੰਜਣ ਦੀ ਵੀ ਉਮੀਦ ਹੈ।