ਬੈਂਕ ਘੁਟਾਲਾ ਮਾਮਲੇ ਵਿਚ ਗੱਜਣਮਾਜਰਾ ਦੀ ਹੋਈ ਹੈ ਗਿ੍ਰਫਤਾਰੀ
ਮੁਹਾਲੀ/ਬਿਊਰੋ ਨਿਊਜ਼
ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟਰੇਟ (ਈਡੀ) ਨੇ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦੇ ਰਿਮਾਂਡ ’ਤੇ ਲੈ ਲਿਆ ਹੈ। ਮੋਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਨੂੰ ਇਲਾਜ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਵਿਚੋਂ ਛੁੱਟੀ ਮਿਲ ਗਈ ਸੀ ਅਤੇ ਉਹ 4 ਦਿਨਾਂ ਦੇ ਰਿਮਾਂਡ ’ਤੇ ਚੱਲ ਰਹੇ ਸਨ। ਧਿਆਨ ਰਹੇ ਕਿ ਈਡੀ ਨੇ ਲੰਘੀ 6 ਨਵੰਬਰ ਨੂੰ ‘ਆਪ’ ਵਿਧਾਇਕ ਗੱਜਣਮਾਜਰਾ ਨੂੰ ਬੈਂਕ ਘੁਟਾਲਾ ਮਾਮਲੇ ਵਿਚ ਮਾਲੇਰਕੋਟਲਾ ਸਥਿਤ ਉਨ੍ਹਾਂ ਦੇ ਦਫਤਰ ਵਿਚੋਂ ਗਿ੍ਰਫਤਾਰ ਕੀਤਾ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ‘ਆਪ’ ਵਿਧਾਇਕ ਦੀ ਗਿ੍ਰਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੇ ਮਾਮਲੇ ਵਿਚ ਹੋਈ ਹੈ। ਇਸ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਵੀ ਕੀਤੀ ਸੀ।