Breaking News
Home / ਕੈਨੇਡਾ / Front / ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ

ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਦਿੱਤੀਆਂ ਵਧਾਈਆਂ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ 27 ਨਵੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬਾਨਾਂ ਵਿਖੇ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਵੀ ਸਰਵਣ ਕੀਤੀਆਂ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਦਾ ਰਿਹਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਡਮੁੱਲੇ ਸੰਦੇਸ਼ ਅੱਜ ਵੀ ਸਿਰਫ਼ ਭਾਰਤ ਲਈ ਹੀ ਨਹੀਂ ਸਗੋਂ ਪੂਰੇ ਵਿਸ਼ਵ ਲਈ ਪ੍ਰੇਰਨਾਦਾਇਕ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਅਤੇ ਵਿਦੇਸ਼ਾਂ ’ਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਹਰ ਧਰਮ ਦੇ ਲੋਕਾਂ ਵਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਮ ਅਤੇ ਧਰਮ ਨੂੰ ਬਰਾਬਰ ਰੱਖਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …