13 C
Toronto
Sunday, September 27, 2026
spot_img
HomeਕੈਨੇਡਾFrontਐਡਵੋਕੇਟ ਧਾਮੀ ਨੇ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

ਐਡਵੋਕੇਟ ਧਾਮੀ ਨੇ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

ਕਿਹਾ : ਰਾਜੋਆਣਾ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜਿਦ

ਐਡਵੋਕੇਟ ਧਾਮੀ ਨੇ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਨੂੰ ਵਾਪਸ ਕਰਵਾਉਣ ਲਈ ਬਜਿੱਦ ਹਨ। ਉਨ੍ਹਾਂ ਦੱਸਿਆ ਕਿ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ ਦਾ ਸਮਾਂ ਦਿੰਦਿਆਂ ਸਪੱਸ਼ਟ ਕੀਤਾ ਕਿ ਜੇਕਰ ਚਾਰ ਦਸੰਬਰ ਤੱਕ ਇਹ ਪਟੀਸ਼ਨ ਵਾਪਸ ਨਾ ਲਈ ਗਈ ਤਾਂ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੇਣ ਲਈ 30 ਮਾਰਚ 2012 ਦਾ ਦਿਨ ਤੈਅ ਕੀਤਾ ਗਿਆ ਸੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਅਤੇ ਫਾਂਸੀ ਤੋਂ ਦੋ ਦਿਨ ਪਹਿਲਾਂ ਰਾਸ਼ਟਰਪਤੀ ਵੱਲੋਂ ਫਾਂਸੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਗਈ ਸੀ। ਰਾਜੋਆਣਾ ਦਾ ਕਹਿਣਾ ਹੈ ਕਿ 12 ਸਾਲਾਂ ਤੋਂ ਰਹਿਮ ਦੀ ਅਪੀਲ ’ਤੇ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਫਾਂਸੀ ’ਤੇ ਚੜ੍ਹਨ ਲਈ ਤਿਆਰ ਹਨ। ਜਿਸ ਦੇ ਚਲਦਿਆਂ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕਰਨ ਅਤੇ ਰਹਿਮ ਦੀ ਅਪੀਲ ਵਾਪਸ ਲਈ ਜਾਵੇ।

RELATED ARTICLES
POPULAR POSTS