Breaking News
Home / ਕੈਨੇਡਾ / Front / ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਮਿਲ ਸਕਦਾ ਹੈ ਨਵਾਂ ਸਲਾਹਕਾਰ

ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਮਿਲ ਸਕਦਾ ਹੈ ਨਵਾਂ ਸਲਾਹਕਾਰ

ਇਕ ਮਹੀਨੇ ਤੋਂ ਸਲਾਹਕਾਰ ਦਾ ਅਹੁਦਾ ਪਿਆ ਹੈ ਖਾਲੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਸੰਬਰ ਮਹੀਨੇ ਦੇ ਪਹਿਲੇ ਹਫਤੇ ਚੰਡੀਗੜ੍ਹ ਦਾ ਦੌਰਾ ਕਰ ਸਕਦੇ ਹਨ। ਅਮਿਤ ਸ਼ਾਹ ਦੇ ਇਸ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਨਵਾਂ ਸਲਾਹਕਾਰ ਵੀ ਮਿਲ ਸਕਦਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੂੰ ਰਿਟਾਇਰ ਹੋਏ ਕਰੀਬ ਇਕ ਮਹੀਨਾ ਹੋ ਗਿਆ ਹੈ ਅਤੇ ਉਦੋਂ ਤੋਂ ਹੀ ਇਹ ਅਹੁਦਾ ਖਾਲੀ ਹੈ। ਫਿਲਹਾਲ ਯੂਟੀ ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੂੰ ਸਲਾਹਕਾਰ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਇਸ ਅਹੁਦੇ ’ਤੇ ਨਿਯੁਕਤੀ ਹੋ ਸਕਦੀ ਹੈ। ਨਵੇਂ ਸਲਾਹਕਾਰ ਦੇ ਲਈ ਅਰੁਣਾਂਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਯੂਨੀਅਨ ਟੈਰੇਟਰੀ ਕਾਡਰ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਮ ਸਾਹਮਣੇ ਆ ਰਹੇ ਹਨ। ਇਨ੍ਹਾਂ ਵਿਚ ਆਈਏਐਸ ਅਧਿਕਾਰੀ ਸ਼ਰਦ ਚੌਹਾਨ, ਅਸ਼ਵਨੀ ਕੁਮਾਰ, ਸੰਜੀਵ ਕੁਮਾਰ, ਮਨੀਸ਼ ਗੁਪਤਾ, ਅਮਿਤ ਯਾਦਵ ਅਤੇ ਰਾਜੀਵ ਵਰਮਾ ਦੇ ਨਾਮਾਂ ਦੀ ਚਰਚਾ ਹੈ। ਉਮੀਦ ਹੈ ਕਿ ਗ੍ਰਹਿ ਮੰਤਰਾਲਾ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੀ ਨਿਯੁਕਤੀ ਵਿਚ ਦੇਰੀ ਹੋਈ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਮਿਜ਼ੋਰਮ ਵਿਚ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਤੇਲੰਗਾਨਾ ਵਿਚ 30 ਨਵੰਬਰ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਪੰਜ ਸੂਬਿਆਂ ਦੀਆਂ ਵੋਟਾਂ ਦੇ ਨਤੀਜੇ 3 ਦਸੰਬਰ ਨੂੰ ਐਲਾਨੇ ਜਾਣੇ ਹਨ। ਸੂਤਰਾਂ ਦਾ ਮੰਨਣਾ ਹੈ ਕਿ ਇਸ ਤੋਂ ਬਾਅਦ ਹੀ ਚੰਡੀਗੜ੍ਹ ਦੇ ਪ੍ਰਸ਼ਾਸਨਕ ਦੇ ਸਲਾਹਕਾਰ ਦੀ ਨਿਯੁਕਤੀ ਸਬੰਧੀ ਆਦੇਸ਼ ਜਾਰੀ ਹੋ ਸਕਦੇ ਹਨ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …