Breaking News
Home / ਕੈਨੇਡਾ / Front / ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਸ਼ੈਸ਼ਨ ਹੋਇਆ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਸ਼ੈਸ਼ਨ ਹੋਇਆ ਸ਼ੁਰੂ

ਸ਼ੈਸ਼ਨ ਦੌਰਾਨ ਪ੍ਰੋ. ਬਲਵਿੰਦਰ ਕੌਰ ਖੁਦਕੁਸ਼ੀ ਅਤੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਗੂੰਜਿਆ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਨ ਅਤੇ ਦੋ ਮਿੰਟ ਦੇ ਮੌਨ ਨਾਲ ਹੋਈ। ਜ਼ੀਰੋ ਆਵਰਜ਼ ’ਚ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੇ ਸੁਸਾਈਡ ਮਾਮਲੇ ’ਚ ਘੇਰਨ ਦਾ ਯਤਨ ਕੀਤਾ। ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਲੰਘੇ ਦਿਨੀਂ ਪ੍ਰਦਰਸ਼ਨ ਦੌਰਾਨ ਆਤਮ ਹੱਤਿਆ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਬੇਟੀ ਨੂੰ ਪਲੇਨ ਪੇਪਰ ’ਚ ਨੌਕਰੀ ਦੇਣ ਦੇ ਭਰੋਸੇ ਦਾ ਮੁੱਦਾ ਚੁੱਕਿਆ। ਉਥੇ ਹੀ ਸੈਸ਼ਨ ਦੌਰਾਨ ਮਾਈਨਿੰਗ ਦੇ ਮੁੱਦੇ ’ਤੇ ਮਾਹੌਲ ਗਰਮ ਹੋ ਗਿਆ। ਜਿਸ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਵੀ ਮਾਈਨਿੰਗ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ ਨੂੰ ਰੇਤੇ ’ਚ ਸਭ ਤੋਂ ਵੱਧ ਮੁਨਾਫ਼ਾ ਹੋਇਆ। ਪ੍ਰਸ਼ਨ-ਉਤਰ ਖਤਮ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੋਲਣਾ ਸ਼ੁਰੂ ਕੀਤਾ। ਇਸ ਦੌਰਾਨ ਜਦੋਂ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ ਤਾਂ ਵਿਧਾਨ ਸਭਾ ਲਾਈਵ ਬੰਦ ਹੋ ਗਿਆ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਹੀ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਚੁੱਕਿਆ ਸੀ ਕਿ ਜਦੋਂ ਵੀ ਵਿਰੋਧੀ ਧਿਰ ਦਾ ਕੋਈ ਵੀ ਆਗੂ ਵਿਧਾਨ ਸਭਾ ’ਚ ਬੋਲਦਾ ਹੈ ਜਾਂ ਤਾਂ ਕੈਮਰਾ ਘੁਮਾ ਦਿੱਤਾ ਜਾਂਦਾ ਹੈ ਜਾਂ ਫਿਰ ਇਸ ਨੂੰ ਬੰਦ ਕਰ ਦਿੱਤਾ ਜਾਂਦਾ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੈਰਕਾਨੂੰਨੀ ਟੈਕਸੀਆਂ ਦਾ ਮੁੱਦਾ ਚੁੱਕਿਆ ਗਿਆ, ਜਿਸ ’ਤੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ 2023 ਪਾਲਿਸੀ ’ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਅਧੀਨ ਓਲਾ, ਓਬਰ ਅਤੇ ਬਲਾ-ਬਲਾ ਟੈਕਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਜੇਕਰ ਫਿਰ ਵੀ ਕੋਈ ਟੈਕਸੀ ਬਿਨਾ ਪੀਲੀ ਪਲੇਟ ਦੇ ਚਲ ਰਹੀ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਧਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਰਮਚਾਰੀ ਸਕੱਤਰੇਤ ਦੀ ਪਾਰਕਿੰਗ ਵਿਚ ਪਹੁੰਚ ਗਏ ਸਨ, ਜਿਥੇ ਉਨ੍ਹਾਂ ਬੈਠ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਰਮਚਾਰੀਆਂ ਦੇ ਹੱਕ ’ਚ ਨਹੀਂ। ਧਿਆਨ ਰਹੇ ਕਿ ਲੰਘੇ ਦਿਨੀਂ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਯੋਗ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਤੇ 29 ਦਸੰਬਰ ਨੂੰ ਸਰਦ ਰੁੱਤ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …