0.7 C
Toronto
Monday, December 1, 2025
spot_img
HomeਕੈਨੇਡਾFrontਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਮੋਹਾਲੀ ਅਤੇ ਪੰਚਕੂਲਾਂ ’ਚ ਦਿੱਤਾ ਜਾ...

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਮੋਹਾਲੀ ਅਤੇ ਪੰਚਕੂਲਾਂ ’ਚ ਦਿੱਤਾ ਜਾ ਰਿਹਾ ਧਰਨਾ ਕੀਤਾ ਖਤਮ

ਦੋਵੇਂ ਰਾਜਾਂ ਦੇ ਰਾਜਪਾਲਾਂ ਨੇ ਐਮਐਸਪੀ ਸਮੇਤ ਦੂਜੀਆਂ ਮੰਗਾਂ ਨੂੰ ਪੂਰੀਆਂ ਕਰਨ ਦਾ ਦਿੱਤਾ ਭਰੋਸਾ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਹਾਲੀ ਅਤੇ ਪੰਚਕੂਲਾ ’ਚ ਪਿਛਲੇ ਤਿੰਨ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਦੋਵੇਂ ਸੂਬਿਆਂ ਦੇ ਰਾਜਪਾਲਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਖਤਮ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਐਮਐਸਪੀ ਸਮੇਤ ਦੂਜੀਆਂ ਮੰਗਾਂ ਨੂੰ ਵੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ 26 ਨਵੰਬਰ ਤੋਂ ਮੋਹਾਲੀ ਏਅਰਪੋਰਟ ਰੋਡ ’ਤੇ ਚੱਲੇ ਆ ਰਹੇ ਧਰਨੇ ਨੂੰ ਖਤਮ ਕਰ ਦਿੱਤਾ। ਉਧਰ ਪੰਚਕੂਲਾ ’ਚ ਹਰਿਆਣਾ ਦੇ ਕਿਸਾਨਾਂ ਨੇ ਵੀ ਰਾਜਪਾਲ ਬੰਡਾਰੂ ਦੱਤਾਰੇਅ ਨਾਲ ਮੁਲਾਕਾਤ ਕੀਤੀ ਅਤੇ ਮੰਗਾਂ ਮੰਨਣ ਦਾ ਭਰੋਸਾ ਮਿਲਣ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ। ਇਥੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਕਿਸਾਨ ਅੰਦੋਲਨ ਨੂੰ ਮੁੜ ਤੋਂ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨੀ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 19 ਦਸੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਆਪਸੀ ਮੀਟਿੰਗਾਂ ਕਰਕੇ ਰਣਨੀਤੀ ਬਣਾ ਲੈਣਗੇ ਅਤੇ ਉਸ ਤੋਂ ਬਾਅਦ ਮੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨੀ ਮੰਗਾਂ ਸਬੰਧੀ ਮੀਟਿੰਗ ਕੀਤੀ ਜਾਵੇਗੀ।

RELATED ARTICLES
POPULAR POSTS