Breaking News
Home / ਕੈਨੇਡਾ / Front / ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਸ਼ੁਰੂ ਕੀਤੀ ਜਾਵੇਗੀ ‘ਪੰਜਾਬ ਬਚਾਓ ਮੁਹਿੰਮ’

ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਸ਼ੁਰੂ ਕੀਤੀ ਜਾਵੇਗੀ ‘ਪੰਜਾਬ ਬਚਾਓ ਮੁਹਿੰਮ’

xਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਜਾਣਕਾਰੀ


ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਅੰਦਰ ‘ਪੰਜਾਬ ਬਚਾਓ ਮੁਹਿੰਮ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੀ ਗਈ। ਹਰਸਿਮਰਤ ਕੌਰ ਬਾਦਲ ਅੱਜ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਲਈ ਪੰਜਾਬ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਅੰਮਿ੍ਰਤ ਵੇਲੇ ਪਾਠ ਚੱਲ ਰਹੇ ਸਨ, ਉਸ ਸਮੇਂ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦਕਿ ਇਹ ਗੱਲ ਕਹਿੰਦੇ ਸਨ ਕਿ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਪੁਲਿਸ ਗੋਲੀ ਨਹੀਂ ਚਲਾਉਂਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਹੁਣ ਜਵਾਬ ਦੇਣ ਕਿ ਸੁਲਤਾਨਪੁਰ ਲੋਧੀ ਵਿਖੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …