-10 C
Toronto
Monday, January 26, 2026
spot_img
HomeਕੈਨੇਡਾFrontਕੇਂਦਰ ਸਰਕਾਰ ਨੇ ਪੀਐਮ ਗਰੀਬ ਕਲਿਆਣ ਅੰਨ ਯੋਜਨਾ ’ਚ 5 ਸਾਲਾਂ ਦਾ...

ਕੇਂਦਰ ਸਰਕਾਰ ਨੇ ਪੀਐਮ ਗਰੀਬ ਕਲਿਆਣ ਅੰਨ ਯੋਜਨਾ ’ਚ 5 ਸਾਲਾਂ ਦਾ ਹੋਰ ਕੀਤਾ ਵਾਧਾ

ਕਿਹਾ : ਇਸ ਯੋਜਨਾ ਤਹਿਤ 13 ਕਰੋੜ ਪਰਿਵਾਰ ਗਰੀਬੀ ਰੇਖਾ ਤੋਂ ਉਪਰ ਉਠੇ


ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਭਾਰਤ ਦੇ ਲਗਭਗ 80 ਕਰੋੜ ਗਰੀਬ ਲੋਕਾਂ ਨੂੰ ਪ੍ਰਤੀ ਮਹੀਨਾ 5 ਕਿਲੋਗ੍ਰਾਮ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਯੋਜਨਾ ਨੂੰ ਪੰਜ ਸਾਲਾਂ ਲਈ ਹੋਰ ਵਧਾ ਦਿੱਤਾ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਹੋਈ ਮੰਤਰੀ ਮੰਡਲ ਦੀ ਬੈਠਕ ’ਚ ਇਸ ਸੰਬੰਧੀ ਫੈਸਲਾ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ, 2024 ਤੋਂ ਹੋਰ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਇਸ ਸਕੀਮ ਨੂੰ ਆਖ਼ਰੀ ਵਾਰ 31 ਦਸੰਬਰ 2023 ਤੱਕ ਵਧਾਇਆ ਗਿਆ ਸੀ। ਅਨੁਰਾਗ ਠਾਕੁਰ ਨੇ ਅੱਗੇ ਦੱਸਿਆ ਕਿ ਅਗਲੇ ਪੰਜ ਸਾਲਾਂ ਦੌਰਾਨ ਇਸ ਯੋਜਨਾ ’ਤੇ ਲਗਭਗ 11.8 ਲੱਖ ਕਰੋੜ ਰੁਪਏ ਖ਼ਰਚ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸਕੀਮ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਿਛਲੇ ਪੰਜ ਸਾਲਾਂ ਦੌਰਾਨ ਲਗਭਗ 13 ਕਰੋੜ 50 ਲੱਖ ਪਰਿਵਾਰ ਗਰੀਬੀ ਰੇਖਾ ਤੋਂ ਉਪਰ ਉਠੇ ਹਨ ਅਤੇ ਇਹ ਮੋਦੀ ਸਰਕਾਰ ਦੀ ਇਕ ਬਹੁਤ ਵੱਡੀ ਪ੍ਰਾਪਤੀ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਕੋਵਿਡ ਮਹਾਂਮਾਰੀ ਦੌਰਾਨ ਸ਼ਰੂ ਕੀਤੀ ਗਈ ਸੀ ਅਤੇ ਇਸ ਯੋਜਨਾ ਨੂੰ 1 ਜਨਵਰੀ 2024 ਤੋਂ ਮੋਦੀ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਹੋਰ ਵਧਾ ਦਿੱਤਾ ਹੈ।

RELATED ARTICLES
POPULAR POSTS