ਭਾਰਤ ਵਿਚ ਜਾਰੀ ਕੀਤਾ ਗਿਆ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਵਿਚ ਹੁਣ ਫੇਫੜਿਆਂ ਸਬੰਧੀ ਭਿਆਨਕ ਬਿਮਾਰੀ ਫੈਲਦੀ ਜਾ ਰਹੀ ਹੈ। ਇਸਦੇ ਚੱਲਦਿਆਂ ਭਾਰਤ ਸਰਕਾਰ ਨੇ ਰਾਜਸਥਾਨ, ਕਰਨਾਟਕ, ਗੁਜਰਾਤ, ਉਤਰਾਖੰਡ, ਹਰਿਆਣਾ ਅਤੇ ਤਾਮਿਲਨਾਡੂ ’ਚ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਸਾਹ ਨਾਲ ਸਬੰਧਤ ਬਿਮਾਰੀਆਂ ਪ੍ਰਤੀ ਸੁਚੇਤ ਰਹਿਣ। ਇਨ੍ਹਾਂ ਛੇ ਸੂਬਿਆਂ ਦੀਆਂ ਸਰਕਾਰਾਂ ਨੇ ਐਡਵਾਈਜ਼ਵਰੀ ਵੀ ਜਾਰੀ ਕਰ ਦਿੱਤੀ ਹੈ। ਜਿਸ ਦੌਰਾਨ ਲੋਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨ ਕੇ ਜਾਣ ਦੀ ਸਲਾਹ ਦਿੱਤੀ ਗਈ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਚੀਨ ਵਿਚ ਫੈਲ ਰਹੀ ਇਸ ਬਿਮਾਰੀ ਦਾ ਜ਼ਿਆਦਾਤਰ ਅਸਰ ਬੱਚਿਆਂ ’ਤੇ ਪੈ ਰਿਹਾ ਹੈ। ਸਿਹਤ ਸਬੰਧੀ ਮਾਹਿਰਾਂ ਦਾ ਮੰਨਣਾ ਹੈ ਕਿ ਕਰੋਨਾ ਵਾਇਰਸ ਦੀ ਤਰ੍ਹਾਂ ਹੀ ਫੇਫੜਿਆਂ ਨਾਲ ਸਬੰਧਤ ਇਹ ਬਿਮਾਰੀ ਵੀ ਇਕ ਤੋਂ ਦੂਜੇ ਵਿਅਕਤੀ ਤੱਕ ਫੈਲ ਸਕਦੀ ਹੈ।