Breaking News
Home / ਕੈਨੇਡਾ / Front / ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਵਲੋਂ ਛਾਪੇਮਾਰੀ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਈਡੀ ਵਲੋਂ ਛਾਪੇਮਾਰੀ

ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਘਿਰੇ ਰਹੇ ਹਨ ਧਰਮਸੋਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ’ਤੇ ਅੱਜ ਵੀਰਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ ਹੈ। ਸਵੇਰੇ ਹੀ ਈਡੀ ਦੀਆਂ ਗੱਡੀਆਂ ਅਤੇ ਸੀ.ਆਰ.ਪੀ.ਐਫ. ਦੇ ਜਵਾਨ ਧਰਮਸੋਤ ਦੇ ਘਰ ਪਹੁੰਚ ਗਏ। ਇਹ ਛਾਪੇਮਾਰੀ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ’ਚ ਪਿਛਲੀਆਂ ਸਰਕਾਰਾਂ ਸਮੇਂ ਹੋਏ ਘਪਲਿਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਵਿਭਾਗ ਨੇ ਸਾਧੂ ਸਿੰਘ ਧਰਮਸੋਤ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲੇ ਸਬੰਧੀ ਕੇਸ ਦਰਜ ਕਰਕੇ ਉਨ੍ਹਾਂ ਗਿ੍ਰਫਤਾਰ ਕਰ ਲਿਆ ਸੀ ਅਤੇ ਅੱਜਕੱਲ੍ਹ ਧਰਮਸੋਤ ਜ਼ਮਾਨਤ ’ਤੇ ਬਾਹਰ ਹਨ। ਇਸਦੇ ਚੱਲਦਿਆਂ ਪੰਜਾਬ ਵਿਜੀਲੈਂਸ ਦੀ ਰਡਾਰ ’ਤੇ ਆਉਣ ਤੋਂ ਬਾਅਦ ਧਰਮਸੋਤ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟ ਦੀ ਮੰਗ ਈਡੀ ਨੇ ਵੀ ਕੀਤੀ ਸੀ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …