ਕਿਹਾ, ਅਕਾਲੀ ਦਲ ਦੇ ਉਮੀਦਵਾਰਾਂ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆਉਂਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਨਾਮ ਦੇ ਨਾਲ ‘ਘੁੱਗੀ’ ਸ਼ਬਦ ਹਟਾ ਕੇ ਭਾਵੇਂ ਗੁਰਪ੍ਰੀਤ ਸਿੰਘ ਵੜੈਚ ਲਾ ਲਿਆ ਹੋਵੇ, ਪਰ ਵਿਰੋਧੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਘੇਰਨ ਦਾ ਕੋਈ ਮੌਕਾ ਨਹੀਂ ਛੱਡਦੇ। ਬਟਾਲਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਘੁੱਗੀ ਖਿਲਾਫ ਵਿਰੋਧੀਆਂ ਨੇ ਹਮਲੇ ਤੇਜ਼ ਕਰ ਦਿੱਤੇ ਹਨ। ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੇ ਗੁਰਪ੍ਰੀਤ ਸਿੰਘ ਘੁੱਗੀ ਦੇ ਨਾਮ ਨੂੰ ਲੈ ਕੇ ਟਿੱਪਣੀ ਕੀਤੀ ਕਿ ‘ਘੁੱਗੀ’ ਇੱਕ ਉੱਡਣ ਵਾਲਾ ਪੰਛੀ ਹੈ, ਉਹ ਜਲਦੀ ਹੀ ਇੱਥੋਂ ਉੱਡ ਜਾਵੇਗਾ।
ਲੋਧੀਨੰਗਲ ਦੀ ਇਸ ਟਿੱਪਣੀ ‘ਤੇ ਜਵਾਬ ਗੁਰਪ੍ਰੀਤ ਸਿੰਘ ਘੁੱਗੀ ਦਾ ਵੀ ਆਇਆ ਹੈ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਘੁੱਗੀ ਸ਼ਾਂਤੀ ਦੀ ਪ੍ਰਤੀਕ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਵਿਰੋਧੀ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆ ਰਿਹਾ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …