ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਹੋਵੇਗੀ
ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਦੀ ਜਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਸੁਣਵਾਈ ਤੋਂ ਬਾਅਦ ਅਦਾਲਤ ਨੇ ‘ਆਪ’ ਵਿਧਾਇਕ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਉਹ 12 ਦਸੰਬਰ ਤੱਕ ਜੁਡੀਸ਼ੀਅਲੀ ਕਸਟਡੀ ’ਚ ਰਹਿਣਗੇ। 12 ਦਸੰਬਰ ਨੂੰ ਗੱਜਣਮਾਜਰਾ ਨੂੰ ਮੁੜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਵਿਧਾਇਕ ਗੱਜਣਮਾਜਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਤਬੀਅਤ ਲਗਾਤਾਰ ਖਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ’ਚ ਦਾਖਲ ਕਰਵਾਇਆ ਗਿਆ ਸੀ। ਇਥੋਂ ਛੁੱਟੀ ਮਿਲਣ ਉਪਰੰਤ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ ਅਤੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਗੱਜਣਮਾਜਰਾ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦੀ ਗਿ੍ਰਫ਼ਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਨਾਲ ਜੁੜੀ ਹੋਈ ਹੈ।