Breaking News
Home / ਕੈਨੇਡਾ / Front / ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ

ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਕੀਤੀ ਅਪੀਲ


ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਤੇਜਾ ਸਿੰਘ ਸਮੰੁਦਰੀ ਹਾਲ ਵਿਚ ਹੋਈ। ਮੀਟਿੰਗ ਤੋਂ ਬਾਅਦ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੀ ਮੀਟਿੰਗ ਦੌਰਾਨ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸੰਬੰਧੀ ਗੱਲਬਾਤ ਕੀਤੀ ਗਈ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਜੋਆਣਾ ਦੀ ਰਿਹਾਈ ਲਈ ਆਪਣੇ ਤੌਰ ’ਤੇ ਯਤਨਸ਼ੀਲ ਹੈ। ਧਾਮੀ ਨੇ ਅੱਗੇ ਕਿਹਾ ਕਿ ਸਿੱਖ ਪੰਥ ਵਿਚ ਭੁੱਖ ਹੜਤਾਲ ਕਰਨਾ ਠੀਕ ਨਹੀਂ ਅਤੇ ਇਸ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ 9 ਮੈਂਬਰੀ ਕਮੇਟੀ ਦੀ ਮੀਟਿੰਗ ਵੀ ਸੱਦੀ ਗਈ ਹੈ। ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ, ਕਿਉਂਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਇਕ ਵਾਅਦਾ ਕੀਤਾ ਸੀ ਜੋ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਲੰਘੇ ਦਿਨੀਂ ਐਡਵੋਕੇਟ ਨੇ ਧਾਮੀ ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਦੌਰਾਨ ਰਾਜੋਆਣਾ ਨੇ ਸ਼ੋ੍ਰਮਣੀ ਕਮੇਟੀ ਨੂੰ ਕੇਂਦਰੀ ਸਰਕਾਰ ਨੂੰ ਭੇਜੀ ਰਹਿਮ ਦੀ ਅਪੀਲ ਵਾਪਸ ਲੈਣ ਲਈ ਕਿਹਾ ਸੀ ਅਤੇ ਰਾਜੋਆਣਾ ਨੇ ਕਿਹਾ ਸੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।

Check Also

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਤੇ ਕਾਂਗਰਸ ਨੂੰ ਸਿਆਸੀ ਝਟਕਾ

ਭਾਜਪਾ ਤੇ ਕਾਂਗਰਸ ਦੇ ਕੁਝ ਆਗੂ ‘ਆਪ’ ਵਿਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ …