Breaking News
Home / ਕੈਨੇਡਾ / Front / ਬਿਕਰਮ ਸਿੰਘ ਮਜੀਠੀਆ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ

ਬਿਕਰਮ ਸਿੰਘ ਮਜੀਠੀਆ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ

ਕਿਹਾ : ਪੰਜਾਬ ਸਰਕਾਰ ਸੱਭਿਆਚਾਰਕ ਪ੍ਰੋਗਰਾਮਾਂ ’ਤੇ ਪੈਸਾ ਕਰ ਰਹੀ ਹੈ ਬਰਬਾਦ


ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਾਂਝੀ ਕੀਤੀ ਪੋਸਟ ’ਚ ਲਿਖਿਆ ਕਿ ਪੰਜਾਬ ਸਰਕਾਰ ਕੋਲ ਆਮ ਮੁਲਾਜ਼ਮਾਂ ਨੂੰ ਡੀ.ਏ. ਦੇਣ ਲਈ ਪੈਸੇ ਨਹੀਂ। ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਹੋਣ ਵਾਲੇ ਇਕ ਸੱਭਿਆਚਾਰਕ ਪ੍ਰੋਗਰਾਮ ’ਤੇ ਲਗਭਗ 81 ਲੱਖ ਰੁਪਏ ਬਰਬਾਦ ਕਰ ਰਹੇ ਹਨ ਅਤੇ ਇਸ ਦਾ ਸਮਾਗਮ ਉਨ੍ਹਾਂ ਨੂੰ ਮੁੱਖ ਮਹਿਮਾਨ ਬਣਾਇਆ ਗਿਆ ਹੈ। ਇਸ ਪ੍ਰੋਗਰਾਮ ’ਚ 14 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਜਦਕਿ ਪ੍ਰੋਗਰਾਮ ’ਚ 200 ਵੀਆਈਪੀ ਵੀ ਪਹੁੰਚ ਰਹੇ ਹਨ। ਇਨ੍ਹਾਂ ਸਾਰਿਆਂ ਦੀ ਮਹਿਮਾਨ ਨਿਵਾਜ਼ੀ ਲਈ ਲਗਭਗ 26 ਲੱਖ ਰੁਪਏ ਰੱਖੇ ਗਏ ਹਨ ਜਦਕਿ ਸਜਾਵਟ ਅਤੇ ਮਿਊਜ਼ਿਕ ਲਈ ਲਗਭਗ 14 ਲੱਖ ਅਤੇ ਟੈਂਟ ਅਤੇ ਹੋਰ ਜ਼ਰੂਰੀ ਕੰਮਾਂ ਲਈ ਲਗਭਗ 25 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ ।  ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕਮਾਲ ਦੀ ਮੈਨੇਜਮੈਂਟ ਹੈ ਮੁੱਖ ਮੰਤਰੀ ਸਾਬ ਦੀ। ਕਿਉਂਕਿ ਤੁਹਾਡੇ ਕੋਲ ਆਪਣੇ ਬੌਸ ਅਰਵਿੰਦ ਕੇਜਰੀਵਾਲ ਦੇ ਟੂਰਾਂ, ਸੈਰ-ਸਪਾਟੇ, ਇਸ਼ਤਿਹਾਰਬਾਜ਼ੀ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਰੈਲੀਆਂ ਲਈ ਪੈਸੇ ਦੀ ਕੋਈ ਕਮੀ ਨਹੀਂ ਪ੍ਰੰਤੂ ਮੁਲਾਜ਼ਮਾਂ ਅਤੇ ਹੋਰ ਪੰਜਾਬੀਆਂ ਨੂੰ ਦੇਣ ਲਈ ਤੁਹਾਡੇ ਕੁਝ ਨਹੀਂ, ਜਿਨ੍ਹਾਂ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ।

Check Also

ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1 ਹਜ਼ਾਰ ਰੁਪਏ

ਵਿੱਤ ਮੰਤਰੀ ਆਤਿਸ਼ੀ ਨੇ ਬਜਟ ਦੌਰਾਨ ਕੀਤਾ ਐਲਾਨ ਹਿਮਾਚਲ ਸਰਕਾਰ ਵੀ ਮਹਿਲਾਵਾਂ ਨੂੰ ਦੇਵੇਗੀ 1500 …