ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੀ ਹਾਕੀ ਟੀਮ ਲਈ ਗੱਫੇ ਵੰਡਣ ਦਾ ਐਲਾਨ ਕੀਤਾ ਹੈ। ਬਾਦਲ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 25-25 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ઠਦਰਅਸਲ ਭਾਰਤੀ ਹਾਕੀ ਟੀਮ ਨੇ 15 ਸਾਲ ਬਾਅਦ ਇਤਿਹਾਸ ਰਚਦਿਆਂ ਜੂਨੀਅਰ ਹਾਕੀ ਵਿਸ਼ਵ ਕਪ ‘ਤੇ ਕਬਜਾ ਕੀਤਾ ਹੈ। ਕਪਤਾਨ ਹਰਜੀਤ ਸਿੰਘ ਅਤੇ ਟੀਮ ਦੇ ਦਮਦਾਰ ਖੇਡ ਸਦਕਾ ਭਾਰਤੀ ਟੀਮ ਨੇ ਦੇਸ਼ ਦੇ ਹਾਕੀ ਇਤਿਹਾਸ ਵਿਚ ਦੂਜੀ ਵਾਰ ਖਿਤਾਬ ਨੂੰ ਆਪਣੇ ਨਾਮ ਕੀਤਾ।ਸਾਲ 2001 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦ ਟੀਮ ਜੂਨੀਅਰ ਹਾਕੀ ਵਿਸ਼ਵ ਕਪ ਜਿੱਤਣ ਵਿਚ ਕਾਮਯਾਬ ਹੋਈ ਹੈ।
Home / ਪੰਜਾਬ / ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਸਾਰੇ ਪੰਜਾਬੀ ਖਿਡਾਰੀਆਂ ਨੂੂੰ ਪੰਜਾਬ ਸਰਕਾਰ ਦੇਵੇਗੀ 25-25 ਲੱਖ ਰੁਪਏ
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …