ਅਮਿਤ ਸ਼ਾਹ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ
ਸੁਲਤਾਨਪੁਰ (ਯੂਪੀ)/ਬਿਊਰੋ ਨਿਊਜ਼ : ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ‘ਤੇ 2018 ਦੇ ਇਕ ਮਾਣਹਾਨੀ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਪਟੀਸ਼ਨਰ ਦੇ ਵਕੀਲ ਸੰਤੋਸ਼ ਪਾਂਡੇ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਦੌਰਾਨ ਐਮਪੀ-ਐੱਮਐੱਲਏ ਕੋਰਟ ਦੇ ਜੱਜ ਯੋਗੇਸ਼ ਯਾਦਵ ਨੇ ਰਾਹੁਲ ਗਾਂਧੀ ਨੂੰ 16 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ 2018 ਵਿੱਚ ਬੰਗਲੂਰੂ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼ਾਹ ਖਿਲਾਫ ਇਤਰਾਜ਼ ਟਿੱਪਣੀਆਂ ਕਰਨ ‘ਤੇ ਭਾਜਪਾ ਆਗੂ ਵਿਜੈ ਮਿਸ਼ਰਾ ਦੀ ਸ਼ਿਕਾਇਤ ‘ਤੇ ਮਾਣਹਾਨੀ ਦਾ ਇਹ ਕੇਸ ਦਰਜ ਕੀਤਾ ਗਿਆ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਜਪਾ ਇਮਾਨਦਾਰ ਤੇ ਸਾਫ਼ ਸੁਥਰੀ ਸਿਆਸਤ ਦਾ ਦਾਅਵਾ ਕਰਦੀ ਹੈ, ਪਰ ਪਾਰਟੀ ਪ੍ਰਧਾਨ ਇਕ ਕਤਲ ਮਾਮਲੇ ਦਾ ਆਰੋਪੀ ਹੈ। ਜਿਸ ਵੇਲੇ ਕਾਂਗਰਸ ਆਗੂ ਵੱਲੋਂ ਇਹ ਟਿੱਪਣੀ ਕੀਤੀ ਗਈ ਸੀ, ਉਸ ਵੇਲੇ ਅਮਿਤ ਸ਼ਾਹ ਭਾਜਪਾ ਦੇ ਕੌਮੀ ਪ੍ਰਧਾਨ ਸਨ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …