28 ਦਸੰਬਰ ਦੀ ਰੈਲੀ ‘ਚ ਹੋ ਸਕਦਾ ਹੈ ਐਲਾਨ
ਬਠਿੰਡਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ‘ਆਪ’ ਦੀ ਕੋਲਿਆਂਵਾਲੀ ਵਿੱਚ 28 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ ਅਤੇ ਉਮੀਦਵਾਰ ਦਾ ਐਲਾਨ ਇਸੇ ਰੈਲੀ ਵਿੱਚ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਜਰਨੈਲ ਸਿੰਘ ਦੀ ਉਮੀਦਵਾਰੀ ਬਾਰੇ ਫ਼ੈਸਲਾ ਲੈਣ ਦੀ ਪੁਸ਼ਟੀ ਕੀਤੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲੰਬੀ ਹਲਕੇ ਤੋਂ ਅਰਵਿੰਦ ਕੇਜਰੀਵਾਲ ਵੀ ਚੋਣ ਲੜ ਸਕਦੇ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …