Breaking News
Home / ਦੁਨੀਆ / ਇਮਰਾਨ ਖਾਨ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ

ਇਮਰਾਨ ਖਾਨ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਹੋਏ ਹਨ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਇਕ ਅਦਾਲਤ ਨੇ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਕੇਸ ਵਿਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜਵਾਬਦੇਹੀ ਅਦਾਲਤ ਨੇ ਮੁਲਕ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਦੀ ਉਹ ਅਪੀਲ ਖਾਰਜ ਕਰ ਦਿੱਤੀ ਜਿਸ ਵਿਚ ਉਨ੍ਹਾਂ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਸੀ।
ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜੱਜ ਨੇ ਅਲ-ਕਾਦਿਰ ਟਰੱਸਟ ਕੇਸ ਦੀ ਸੁਣਵਾਈ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਕੀਤੀ, ਜਿੱਥੇ ਇਮਰਾਨ ਖਾਨ ਇਸ ਵੇਲੇ ਕੈਦ ਹਨ। ਜ਼ਿਕਰਯੋਗ ਹੈ ਕਿ ਪੀਟੀਆਈ ਮੁਖੀ ਖਾਨ ਵੱਖ-ਵੱਖ ਕੇਸਾਂ ਵਿਚ 26 ਸਤੰਬਰ ਤੋਂ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿਚ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਸੁਣਵਾਈ ਦੌਰਾਨ ਮੁੱਖ ਮੁਲਜ਼ਮ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ (49) ਹਾਜ਼ਰ ਸਨ। ਇਸ ਮੌਕੇ ਇਮਰਾਨ ਖਾਨ ਦੀਆਂ ਭੈਣਾਂ ਅਲੀਮਾ ਖਾਨਮ ਤੇ ਨੌਰੀਨ ਖਾਨਮ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਜਾਂਚ ਬਿਊਰੋ ਐੱਨਏਬੀ ਦੀ ਟੀਮ ਨੇ ਜੇਲ੍ਹ ਵਿਚ ਇਮਰਾਨ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਬਿਊਰੋ ਦੇ ਅਧਿਕਾਰੀ 15 ਨਵੰਬਰ ਤੋਂ ਬਾਅਦ ਕਈ ਵਾਰ ਪੁੱਛਗਿੱਛ ਲਈ ਜੇਲ੍ਹ ਆ ਚੁੱਕੇ ਹਨ।

 

Check Also

ਬਿ੍ਟੇਨ ’ਚ 4 ਜੁਲਾਈ ਨੂੰ ਵੋਟਿੰਗ

ਸਰਵੇ ਮੁਤਾਬਕ ਪੀਐਮ ਰਿਸ਼ੀ ਸੂਨਕ ਦੀ ਪਾਰਟੀ ਦੀ ਹਾਰ ਤੈਅ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਭਾਰਤੀ …