5.9 C
Toronto
Saturday, November 8, 2025
spot_img
Homeਪੰਜਾਬਸੜਕ ਜਾਮ ਮਾਮਲੇ 'ਚ ਸੁਖਬੀਰ ਬਾਦਲ ਸਣੇ 43 ਬਰੀ

ਸੜਕ ਜਾਮ ਮਾਮਲੇ ‘ਚ ਸੁਖਬੀਰ ਬਾਦਲ ਸਣੇ 43 ਬਰੀ

ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ: ਸੁਖਬੀਰ
ਜ਼ੀਰਾ/ਬਿਊਰੋ ਨਿਊਜ਼ : ਸਿਵਲ ਕੋਰਟ ਜ਼ੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਣੇ ਕੁੱਲ 43 ਜਣਿਆਂ ਨੂੰ 2017 ਨਾਲ ਸਬੰਧਤ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ 2017 ਵਿੱਚ ਕਾਂਗਰਸ ਸਰਕਾਰ ਵੇਲੇ ਨਗਰ ਪੰਚਾਇਤ ਮੱਲਾਂਵਾਲਾ ਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਨ ਦਿੱਤੇ ਗਏ ਸਨ ਜਿਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਤੇ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਨੰਬਰ-54 ਬੰਗਾਲੀ ਵਾਲਾ ਪੁਲ ਜਾਮ ਕਰ ਦਿੱਤਾ ਸੀ। ਇਸ ਸਬੰਧ ਵਿੱਚ ਦੋਵੇਂ ਅਕਾਲੀ ਆਗੂਆਂ ਸਣੇ 49 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਸਿਵਲ ਕੋਰਟ ਜ਼ੀਰਾ ਵਿੱਚ ਮਾਣਯੋਗ ਜੱਜ ਮੈਡਮ ਪਰਵਿੰਦਰ ਕੌਰ ਦੀ ਅਦਾਲਤ ਨੇ ਇਨ੍ਹਾਂ ਵਿੱਚੋਂ 43 ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ‘ਚ ਛੇ ਅਕਾਲੀ ਆਗੂਆਂ ਦੀ ਮੌਤ ਹੋ ਚੁੱਕੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨਿਆਪਾਲਿਕਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਆਖਿਆ ਕਿ ਉਹ ਇਸ ਫੈਸਲੇ ਲਈ ਹਮੇਸ਼ਾਂ ਨਿਆਂਪਾਲਕਾ ਦੇ ਰਿਣੀ ਰਹਿਣਗੇ। ਬਿਕਰਮ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਝੂਠ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਮਲੇ ਵਿੱਚ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿਕਰਯੋਗ ਹੈ।

RELATED ARTICLES
POPULAR POSTS