Breaking News
Home / ਪੰਜਾਬ / ਵਿਧਾਨ ਸਭਾ ਦੇ ਗਲਿਆਰਿਆਂ ਵਿੱਚ ਪੁੱਜੀ ਸਕੱਤਰੇਤ ਮੁਲਾਜ਼ਮਾਂ ਦੀ ਗੂੰਜ

ਵਿਧਾਨ ਸਭਾ ਦੇ ਗਲਿਆਰਿਆਂ ਵਿੱਚ ਪੁੱਜੀ ਸਕੱਤਰੇਤ ਮੁਲਾਜ਼ਮਾਂ ਦੀ ਗੂੰਜ

ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਸੈਸ਼ਨ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਪੰਜਾਬ ਸਿਵਲ ਸਕੱਤਰੇਤ ਅਤੇ ਵਿੱਤੀ ਸਕੱਤਰੇਤ ਦੇ ਸਮੂਹ ਮੁਲਾਜ਼ਮਾਂ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਸੂਬਾ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਵਿੱਚ ਸ਼ਾਮਲ ਮੁਲਾਜ਼ਮ ਆਗੂਆਂ ਸੁਖਚੈਨ ਸਿੰਘ ਖਹਿਰਾ, ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਲਕੀਤ ਸਿੰਘ ਔਜਲਾ, ਅਲਕਾ ਚੋਪੜਾ, ਸੁਸ਼ੀਲ ਕੁਮਾਰ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਭੁਪਿੰਦਰ ਝੱਜ, ਸੁਦੇਸ਼ ਕੁਮਾਰੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ 34 ਫੀਸਦੀ ਡੀਏ ਵਧਾ ਕੇ ਆਈਏਐੱਸ ਅਫ਼ਸਰਾਂ ਤੇ ਜੁਡੀਸ਼ਲ ਅਫਸਰਾਂ ਵਾਂਗ ਕੇਂਦਰ ਸਰਕਾਰ ਦੀ ਤਰਜ਼ ‘ਤੇ 46 ਫੀਸਦੀ ਕੀਤਾ ਜਾਵੇ। ਧਰਨੇ ‘ਚ ਕਾਂਗਰਸ ਆਗੂ ਪ੍ਰਤਾਪ ਬਾਜਵਾ ਨੇ ਸ਼ਮੂਲੀਅਤ ਕੀਤੀ ਤੇ ਮੁਲਾਜ਼ਮਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …