15.6 C
Toronto
Thursday, September 18, 2025
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ 11 ਰੁਪਏ ਪ੍ਰਤੀ ਕੁਇੰਟਲ ਦਾ...

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਸੀਐਮ ਭਗਵੰਤ ਮਾਨ ਨੇ ਇਸ ਨੂੰ ਦੱਸਿਆ ਸ਼ੁਭ ਸ਼ਗਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ 11 ਰੁਪਏ ਦਾ ਇਕ ਸ਼ੁਭ ਸ਼ਗਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ 1 ਦਸੰਬਰ ਤੋਂ ਪੰਜਾਬ ਵਿਚ ਗੰਨੇ ਦੇ ਭਾਅ ਵਿਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ ਅਤੇ ਹੁਣ ਪੰਜਾਬ ਵਿਚ ਗੰਨਾ 391 ਰੁਪਏ ਪ੍ਰਤੀ ਕੁਇੰਟਲ ਖਰੀਦਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਪੰਜਾਬ ਵਿਚ ਗੰਨੇ ਦਾ ਭਾਅ ਦੇਸ਼ ਵਿਚ ਸਭ ਤੋਂ ਵੱਧ ਹੋ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਸੀ, ਜੋ ਹੁਣ 391 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।  ਸੀਐਮ ਮਾਨ ਨੇ ਸੂਬੇ ਦੇ ਹੋਰ ਵਰਗਾਂ ਨੂੰ ਵੀ ਆਉਣ ਵਾਲੇ ਸਮੇਂ ਵਿਚ ਖੁਸ਼ਖਬਰੀਆਂ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਪੈਸਾ ਪੰਜਾਬੀਆਂ ਦੇ ਨਾਮ ਹੀ ਖਰਚ ਕੀਤਾ ਜਾਵੇਗਾ। ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਸੂਬੇ ਵਿਚ ਗੰਨੇ ਦਾ ਭਾਅ ਦੇਸ਼ ਵਿਚ ਸਭ ਤੋਂ ਵੱਧ ਕੀਤਾ ਜਾਵੇਗਾ।

RELATED ARTICLES
POPULAR POSTS