ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਉੱਤੇ ਅਦਾਲਤ ਨੇ ਫ਼ਿਲਹਾਲ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ’84 ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਐਸ.ਟੀ.ਆਈ. ਦੀ ਕਾਰਵਾਈ ਤੋਂ ਡਰਦੇ ਹੋਏ ਸੱਜਣ ਕੁਮਾਰ ਨੇ ਦਵਾਰਕਾ ਦੀ ਅਦਾਲਤ ਵਿੱਚ ਅਗਾਊ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਕਤਲੇਆਮ ਦੌਰਾਨ ਵਿਕਾਸਪੁਰੀ ਇਲਾਕੇ ਵਿੱਚ ਦੋ ਸਿੱਖਾਂ ਸੋਹਣ ਸਿੰਘ ਤੇ ਅਵਤਾਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਹਰਵਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਸੱਜਣ ਕੁਮਾਰ ਦੇ ਖ਼ਿਲਾਫ਼ ਐਸਆਈਟੀ ਜਾਂਚ ਕਰ ਰਹੀ ਹੈ। ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਕੀਲ ਅਵਤਾਰ ਸਿੰਘ ਤੇ ਸੀਨੀਅਰ ਵਕੀਲ ਐਚਐਸ ਫੂਲਕਾ ਵੀ ਅਦਾਲਤ ਵਿੱਚ ਮੌਜੂਦ ਸਨ। ਐਚ ਐਸ ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੂੰ ਐਸਆਈਟੀ ਨੇ ਸੰਮਨ ਕੀਤੇ ਹਨ ਪਰ ਸੱਜਣ ਕੁਮਾਰ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ। ਇਸ ਕਰਕੇ ਐਸਆਈਟੀ ਸੱਜਣ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।
Check Also
‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਪਿਆ ਸੀਬੀਆਈ ਦਾ ਛਾਪਾ
ਕੇਜਰੀਵਾਲ ਅਤੇ ਸੰਜੇ ਸਿੰਘ ਨੇ ਸਾਧਿਆ ਭਾਜਪਾ ’ਤੇ ਨਿਸ਼ਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ …