Breaking News
Home / ਕੈਨੇਡਾ / Front / ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ’ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫਿਰ ਚੁੱਕੇ ਸਵਾਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ’ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫਿਰ ਚੁੱਕੇ ਸਵਾਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ’ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫਿਰ ਚੁੱਕੇ ਸਵਾਲ

ਕਿਹਾ : ਐਸ.ਆਈ.ਟੀ. ਅਤੇ ਸਰਕਾਰੀ ਗਵਾਹ ਕਰ ਰਹੇ ਹਨ ਰਾਜਨੀਤੀ

ਅੰਮਿ੍ਰਤਸਰ/ਬਿਊਰੋ ਨਿਊਜ਼

ਪੰਜਾਬ ਵਿਚ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ’ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ (ਨਾਰਥ) ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਨੇ ਸਿੱਧੇ ਤੌਰ ’ਤੇ ਐਸ.ਆਈ.ਟੀ. ਅਤੇ ਸਰਕਾਰੀ ਪੈਰੋਕਾਰਾਂ ’ਤੇ ਆਰੋਪ ਲਗਾਏ ਹਨ। ਕੁੰਵਰ ਵਿਜੇ ਪ੍ਰਤਾਪ ਨੇ ਸਾਫ ਸ਼ਬਦਾਂ ਕਿਹਾ ਕਿ ਇਸ ਗੋਲੀਕਾਂਡ ਮਾਮਲੇ ਦਾ ਫੈਸਲਾ ਹੁਣ ਗੁਰੂ ਸਾਹਿਬ ਦੀ ਅਦਾਲਤ ਵਿਚ ਹੋਵੇਗਾ ਅਤੇ ਲੜਾਈ ਜਾਰੀ ਰਹੇਗੀ। ਉਨ੍ਹਾਂ ਸੋਸ਼ਲ ਮੀਡੀਆ ’ਤੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਜ਼ਿੰਮੇਵਾਰ ਕੌਣ ਹੈ? ਤਿੰਨ ਸਾਲਾਂ ਬਾਅਦ ਹੁਣ ਵਾਅਦਾ ਮਾਫ ਗਵਾਹ ਦੇ ਮੁੱਦੇ ’ਤੇ ਰਾਜਨੀਤੀ ਕਿਉਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਐਸ.ਆਈ.ਟੀ. ਅਤੇ ਸਰਕਾਰੀ ਪੈਰੋਕਾਰ ਸਿਰਫ ਰਾਜਨੀਤੀ ਕਰ ਰਹੇ ਹਨ। ਕੁੰਵਰ ਵਿਜੇ ਪ੍ਰਤਾਪ ਇਸ ਤੋਂ ਪਹਿਲਾਂ ਵੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਤੇ ਸਵਾਲ ਉਠਾ ਚੁੱਕੇ ਹਨ। ਧਿਆਨ ਰਹੇ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਸਵਾਲ ਉਠਾਉਂਦੇ ਰਹੇ ਹਨ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …