Breaking News
Home / ਕੈਨੇਡਾ / Front / ਧੋਖੇਬਾਜ਼ੀ ਦਾ ਸ਼ਿਕਾਰ ਹੋਈਆਂ ਲੜਕੀਆਂ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਸਦਕਾ ਹੋਈ ਵਤਨ ਵਾਪਸੀ

ਧੋਖੇਬਾਜ਼ੀ ਦਾ ਸ਼ਿਕਾਰ ਹੋਈਆਂ ਲੜਕੀਆਂ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਸਦਕਾ ਹੋਈ ਵਤਨ ਵਾਪਸੀ

 ਧੋਖੇਬਾਜ਼ੀ ਦਾ ਸ਼ਿਕਾਰ ਹੋਈਆਂ ਲੜਕੀਆਂ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਸਦਕਾ ਹੋਈ ਵਤਨ ਵਾਪਸੀ

ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਸਦਕਾ ਇਹ ਲੜਕੀਆਂ ਦੀ ਹੋਈ ਵਤਨ ਵਾਪਸੀ

ਕਪੂਰਥਲਾ/ਬਿਊਰੋ ਨਿਊਜ਼

ਇਕਾਕ ’ਚ ਧੋਖੇਬਾਜ਼ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਈਆਂ ਦੋ ਲੜਕੀਆਂ ਵਾਪਸ ਪੰਜਾਬ ਪਹੁੰਚੀਆਂ ਹਨ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀਆਂ ਕੋਸ਼ਿਸ਼ਾਂ ਸਦਕਾ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਹੋਈ ਹੈ। ਇਰਾਕ ਵਿਚੋਂ ਵਾਪਸ ਪਰਤੀਆਂ ਇਨ੍ਹਾਂ ਲੜਕੀਆਂ ਨੇ ਰੌਂਗੜੇ ਖੜ੍ਹੇ ਕਰਨ ਵਾਲੀ ਵਿਥਿਆ ਸੁਣਾਈ ਹੈ। ਇਨ੍ਹਾਂ ਨੇ ਦੱਸਿਆ ਕਿ ਧੋਖੋਬਾਜ਼ ਟਰੈਵਲ ਏਜੰਟ ਗਰੀਬ ਅਤੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇ ਕੇ ਉਨ੍ਹਾਂ ਦੀਆਂ ਜਵਾਨ ਲੜਕੀਆਂ ਨੂੰ ਖਾੜੀ ਦੇਸ਼ਾਂ ਵਿਚ ਜਾ ਕੇ ਵੇਚ ਰਹੇ ਹਨ। ਪੀੜਤ ਲੜਕੀਆਂ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਦਿਨ-ਰਾਤ ਕੰਮ ਕਰਵਾਇਆ ਜਾਂਦਾ ਸੀ ਅਤੇ ਮਨ੍ਹਾ ਕਰਨ ’ਤੇ ਉਨ੍ਹਾਂ ਦੀ ਮਾਰ ਕੁੱਟ ਕੀਤੀ ਜਾਂਦੀ ਸੀ ਅਤੇ ਬਾਥਰੂਮਾਂ ਵਿਚ ਬੰਦ ਕਰ ਦਿੱਤਾ ਜਾਂਦਾ ਸੀ। ਪੀੜਤ ਲੜਕੀਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਵੀ ਬਾਅਦ ਵਿਚ ਹੀ ਪਤਾ ਲੱਗਾ ਕਿ ਉਨ੍ਹਾਂ ਨੂੰ ਵੇਚ ਦਿੱਤਾ ਗਿਆ ਸੀ। ਇਨ੍ਹਾਂ ਪੀੜਤ ਲੜਕੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਇਨ੍ਹਾਂ ਦੇ ਸਦਕਾ ਹੀ ਵਾਪਸ ਵਤਨ ਪਰਤ ਸਕੀਆਂ ਹਾਂ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …