ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਭਲਕੇ 3 ਤਿੰਨ ਦਸੰਬਰ ਨੂੰ ਆਉਣਗੇ ਨਤੀਜੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਲਕੇ 3 ਦਸੰਬਰ ਦਿਨ ਐਤਵਾਰ ਨੂੰ ਐਲਾਨੇ ਜਾਣਗੇ। ਜਦਕਿ ਮਿਜ਼ੋਰਮ ਵਿਧਾਨ ਸਭਾ ਦੇ ਨਤੀਜੇ 4 ਦਸੰਬਰ ਦਿਨ ਸੋਮਵਾਰ ਨੂੰ ਆਉਣਗੇ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੀਆਂ 40 ਵਿਧਾਨ ਸਭਾ ਸੀਟਾਂ ’ਤੇ 7 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਅਤੇ ਨਤੀਜੇ 3 ਦਸੰਬਰ ਨੂੰ ਆਉਣੇ ਸਨ। ਪ੍ਰੰਤੂ ਇਸ ਦੇ ਵਿਰੋਧ ’ਚ ਐਨਜੀਓ ਕੁਆਰਡੀਨੇਸ਼ਨ ਕਮੇਟੀ, ਸੈਂਟਰਲ ਯੰਗ ਮਿਜੋ ਐਸੋਸੀਏਸ਼ਨ ਅਤੇ ਮਿਜੋ ਜਿਰਲਾਈ ਪਾਲ ਵਰਗੇ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਕਿਉਂਕਿ ਮਿਜ਼ੋਰਮ ’ਚ ਵੱਡੀ ਗਿਣਤੀ ’ਚ ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕ ਰਹਿੰਦੇ ਹਨ। ਐਤਵਾਰ ਈਸਾਈ ਭਾਈਚਾਰੇ ਲਈ ਪਵਿੱਤਰ ਦਿਨ ਹੁੰਦਾ ਹੈ ਅਤੇ ਇਸ ਦਿਨ ਈਸਾਈ ਭਾਈਚਾਰੇ ਵੱਲੋਂ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਜਿਸ ਦੇ ਚਲਦਿਆਂ ਵੋਟਾਂ ਦੀ ਗਿਣਤੀ ਦਾ ਦਿਨ ਬਦਲਿਆ ਗਿਆ ਹੈ, ਜਿਸ ਲਈ ਸੂਬਾ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ। ਸੂਬੇ ਦੀ ਕੁੱਲ ਆਬਾਦੀ ਲਗਭਗ 11 ਲੱਖ ਦੇ ਕਰੀਬ ਹੈ ਜਿਨ੍ਹਾਂ ਵਿਚੋਂ 9 ਲੱਖ 56 ਹਜ਼ਾਰ ਈਸਾਈ ਧਰਮ ਨਾਲ ਸਬੰਧਤ ਹਨ।