Breaking News
Home / ਕੈਨੇਡਾ / Front / ‘ਆਪ’ ਵਿਧਾਇਕ ਤਰੁਣਪ੍ਰੀਤ ਸੌਂਦ ਨੇ ਖੰਨਾ ’ਚ ਫੜਿਆ 60 ਲੱਖ ਰੁਪਏ ਦਾ ਘਪਲਾ

‘ਆਪ’ ਵਿਧਾਇਕ ਤਰੁਣਪ੍ਰੀਤ ਸੌਂਦ ਨੇ ਖੰਨਾ ’ਚ ਫੜਿਆ 60 ਲੱਖ ਰੁਪਏ ਦਾ ਘਪਲਾ

ਸੌਂਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਸ਼ਿਕਾਇਤ


ਖੰਨਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ 60 ਲੱਖ ਰੁਪਏ ਦਾ ਇਕ ਘਪਲਾ ਫੜਿਆ ਹੈ। ਇਸ ਘਪਲੇ ਦਾ ਪਰਦਾਫਾਸ਼ ਕਰਨ ’ਚ ਆਪ ਵਿਧਾਇਕ ਦੀ ਮਦਦ ਕਾਂਗਰਸ ਦੇ ਬਲਾਕ ਕਮੇਟੀ ਚੇਅਰਮੈਨ ਸਤਨਾਮ ਸਿੰਘ ਸੋਨੀ ਵੱਲੋਂ ਵੀ ਕੀਤੀ ਗਈ। ਦੋਵੇਂ ਆਗੂਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਭਿ੍ਰਸ਼ਟਾਚਾਰ ਦੇ ਖਿਲਾਫ ਟ੍ਰੈਪ ਲਗਾਇਆ, ਜਿਸ ’ਚ ਉਹ ਕਾਮਯਾਬ ਹੋ ਗਏ। ਵਿਧਾਇਕ ਨੇ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੱਕ ਪਹੁੰਚਾ ਦਿੱਤਾ ਹੈ। ਇਸ ਮਾਮਲੇ ਨਾਲ ਸਬੰਧਤ ਬੀਡੀਪੀਓ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਖਿਲਾਫ ਜਾਂਚ ਦੀ ਮੰਗ ਕੀਤੀ ਗਈ ਹੈ। ‘ਆਪ’ ਵਿਧਾਇਕ ਸੌਂਦ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੰਚਾਇਤੀ ਵਿਭਾਗ ’ਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ। ਪੰਚਾਇਤੀ ਜ਼ਮੀਨਾਂ ਦਾ ਠੇਕਾ ਲਿਆ ਜਾਂਦਾ, ਉਸਦੀ ਬਣਦੀ 30 ਫੀਸਦੀ ਰਕਮ ਬੀਡੀਪੀਓ ਦਫ਼ਤਰ ਦੇ ਇਕ ਪੋਰਟ ਖਾਤੇ ’ਚ ਜਮ੍ਹਾਂ ਹੁੰਦੀ ਹੈ। ਇਸ ਰਕਮ ਤੋਂ ਪੰਚਾਇਤ ਸਕੱਤਰਾਂ ਦਾ ਵੇਤਨ ਅਤੇ ਬੀਡੀਪੀਓ ਦੀ ਸਰਕਾਰੀ ਗੱਡੀ ਦਾ ਖਰਚਾ ਚਲਾਇਆ ਜਾਂਦਾ। ਬੀਡੀਓਪੀ ਵੱਲੋਂ ਅਜਿਹੇ ਤਿੰਨ ਖਾਤੇ ਖੁਲ੍ਹਵਾਏ ਗਏ ਇਕ ਅਮਲੋਹ ’ਚ ਅਤੇ ਦੋ ਖੰਨਾ ’ਚ ਖੁਲ੍ਹਵਾਏ ਗਏ। ਨਸਰਲੀ ਪਿੰਡ ਦੀ ਜ਼ਮੀਨ ਦਾ 40 ਲੱਚ ਰੁਪਏ ਅਤੇ ਬੁੱਲੇਪੁਰ ਪਿੰਡ ਦੀ ਜ਼ਮੀਨ ਦਾ 20 ਲੱਖ ਰੁਪਏ ਇਨ੍ਹਾਂ ਖਾਤਿਆਂ ਹੀ ਟਰਾਂਸਫਰ ਕੀਤਾ ਗਿਆ।

Check Also

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : …