Breaking News
Home / ਕੈਨੇਡਾ / Front / ਮੁਫ਼ਤ ਤੀਰਥ ਯਾਤਰਾ ਯੋਜਨਾ ’ਤੇ ਘਿਰੀ ਭਗਵੰਤ ਮਾਨ ਸਰਕਾਰ

ਮੁਫ਼ਤ ਤੀਰਥ ਯਾਤਰਾ ਯੋਜਨਾ ’ਤੇ ਘਿਰੀ ਭਗਵੰਤ ਮਾਨ ਸਰਕਾਰ

ਪੰਜਾਬ-ਹਰਿਆਣਾ ਹਾਈ ਕੋਰਟ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਮੰਗਿਆ ਜਵਾਬ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਤੇ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਕਿਉਂਕਿ ਇਸ ਯੋਜਨਾ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਤੀਰਥ ਯਾਤਰਾ ਯੋਜਨਾ ਸਬੰਧੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਕਿਤਣਾ ਨੇ ਵਕੀਲ ਐਚ ਸੀ ਅਰੋੜਾ ਰਾਹੀਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਸੀ, ਜਿਸ ’ਤੇ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਗਿਆ ਹੈ। ਕਿਤਣਾ ਨੇ ਆਪਣੀ ਪਟੀਸ਼ਨ ’ਚ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਤੀਰਥ ਯਾਤਰਾ ਯੋਜਨਾ ਲਈ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ। ਇਸ ਯੋਜਨਾ ਦੇ ਨਾਲ ਪੰਜਾਬ ਸੂਬੇ ਦਾ ਕੋਈ ਭਲਾ ਨਹੀਂ ਹੋਵੇਗਾ। ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਯਾਤਰਾ ਸ਼ੁਰੂ ਕੀਤੀ ਗਈ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਮਹਾਨ ਗੁਰੂਆਂ ਦੇ ਦਿਖਾਏ ਰਸਤੇ ’ਤੇ ਚੱਲ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …