Breaking News
Home / ਕੈਨੇਡਾ / Front / ਤੇਲੰਗਾਨਾ ’ਚ ਕਾਂਗਰਸ ਪਾਰਟੀ ਨੂੰ ਮਿਲਿਆ ਪੂਰਨ ਬਹੁਮਤ

ਤੇਲੰਗਾਨਾ ’ਚ ਕਾਂਗਰਸ ਪਾਰਟੀ ਨੂੰ ਮਿਲਿਆ ਪੂਰਨ ਬਹੁਮਤ

ਤੇਲੰਗਾਨਾ ’ਚ ਕਾਂਗਰਸ ਪਾਰਟੀ ਨੂੰ ਮਿਲਿਆ ਪੂਰਨ ਬਹੁਮਤ

ਮੁੱਖ ਮੰਤਰੀ ਕੇਸੀਆਰ ਅਤੇ ਕਾਂਗਰਸ ਪ੍ਰਧਾਨ ਰੇਵੰਤ ਰੈਡੀ ਇਕ-ਇਕ ਸੀਟ ਤੋਂ ਹਾਰੇ ਦੂਜੀ ਤੋਂ ਜਿੱਤੇ

ਹੈਦਰਾਬਾਦ/ਬਿਊਰੋ ਨਿਊਜ਼ :

ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ’ਚ ਜਿੱਥੇ ਭਾਰਤੀ ਜਨਤਾ ਪਾਰਟੀ ਨੇ ਸਰਕਾਰ ਬਣਾਉਣ ਜਿੱਥੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ, ਉਥੇ ਹੀ ਤੇਲੰਗਾਨਾ ਸੂਬੇ ਅੰਦਰ ਕਾਂਗਰਸ ਪਾਰਟੀ ਨੇ ਸਰਕਾਰ ਬਣਾਉਣ ਲਈ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਚੋਣ ਕਮਿਸ਼ਨ ਦੇ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਦੀਆਂ 119 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 64 ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਜਦਕਿ ਸੱਤਾਧਾਰੀ ਪਾਰਟੀ ਬੀਆਰਐਸ ਨੂੰ 39 ਸੀਟਾਂ ਹੀ ਪ੍ਰਾਪਤ ਹੋਈ ਅਤੇ ਭਾਰਤੀ ਜਨਤਾ ਪਾਰਟੀ ਨੂੰ 8 ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਅਤੇ 8 ਅਜ਼ਾਦ ਉਮੀਦਵਾਰ ਜੇਤੂ ਰਹੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਸਿੰਘ ਅਤੇ ਤੇਲੰਗਾਨਾ ਕਾਂਗਰਸ ਦੇ ਪ੍ਰਧਾਨ ਰੇਵੰਤ ਰੈਡੀ ਇਕ-ਇਕ ਸੀਟ ਤੋਂ ਚੋਣ ਹਾਰ ਗਏ ਹਨ ਜਦਕਿ ਇਨ੍ਹਾਂ ਦੋਵੇਂ ਆਗੂਆਂ ਨੇ ਆਪਣੀ ਦੂਜੀ ਸੀਟ ’ਤੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਦੀ ਵੱਡੀ ਜਿੱਤ ਵੱਲ ਵਧਣ ਤੋੋਂ ਬਾਅਦ ਕਾਂਗਰਸ ਪ੍ਰਧਾਨ ਰੇਵੰਤ ਰੈਡੀ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਪਹੁੰਚੇ। ਜਿੱਥੇ ਪਾਰਟੀ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

Check Also

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੂਬੇ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ

ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ …