ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਹੋ ਰਹੀਆਂ ਨਤਮਸਤਕ
ਚਮਕੌਰ ਸਾਹਿਬ/ਬਿਊਰੋ ਨਿਊਜ਼
ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਨਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਮੇਤ 40 ਸਿੰਘਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਆਰੰਭ ਹੋ ਗਿਆ ਹੈ। ਇਸ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ।
ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਿੱਖ ਧਰਮ ਦੇ ਮਹਾਨ ਸੂਰਬੀਰ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪਹਿਲੇ ਲੋਕਤੰਤਰੀ ਗੁਰਮਤੇ ਦੀ ਸਰਜ਼ਮੀਨ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਤੇ 40 ਸਿੰਘਾਂ ਨੇ 1704 ਈਸਵੀ ਨੂੰ ਮੁਗਲ ਫੌਜਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਤੇ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …