ਚਾਰੇ ਸੂਬਿਆਂ ਦੇ ਚੋਣ ਨਤੀਜਿਆਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਏ ਖੁਸ਼
ਕਿਹਾ : ਦੇਸ਼ ਨੂੰ ਜਾਤੀਆਂ ’ਚ ਵੰਡਣ ਦੀ ਕੀਤੀ ਗਈ ਕੋਸ਼ਿਸ, ਮੇਰੇ ਨਾਰੀ, ਯੁਵਾ ਅਤੇ ਕਿਸਾਨ ਹੀ ਜਾਤੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ :
ਚਾਰ ਵਿਧਾਨ ਸਭਾ ਦੇ ਆਏ ਚੋਣ ਨਤੀਜਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਛੱਤੀਸਗੜ੍ਹ, ਮੱਧ ਪ੍ਰਦੇਸ, ਰਾਜਸਥਾਨ ਦੇ ਨਤੀਜੇ ਦਰਸਾਉਂਦੇ ਹਨ ਕਿ ਲੋਕ ਭਾਜਪਾ ਦੇ ਚੰਗੇ ਸਾਸਨ ਅਤੇ ਵਿਕਾਸ ਦੀ ਰਾਜਨੀਤੀ ਨਾਲ ਖੜ੍ਹੇ ਹਨ। ਤਿਲੰਗਾਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, ‘‘ਤਿਲੰਗਾਨਾ ਦੇ ਲੋਕਾਂ ਨਾਲ ਸਾਡਾ ਰਿਸ਼ਤਾ ਅਟੁੱਟ ਹੈ ਅਤੇ ਤਿਲੰਗਾਨਾ ਦੇ ਲੋਕਾਂ ਦੇ ਵਿਕਾਸ ਲਈ ਅਸੀਂ ਹਮੇਸ਼ਾ ਖੜ੍ਹੇ ਰਹਾਂਗੇ।’’ ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਾਂ ਦੇ ਚੋਣ ਨਤੀਜਿਆਂ ਨੇ ਭਾਜਪਾ ਦੀ ਲੋਕ ਸਭਾ ਚੋਣਾਂ ਦੌਰਾਨ ਹੈਟਿ੍ਰਕ ਨੂੰ ਯਕੀਨੀ ਬਣਾ ਦਿੱਤਾ। ਉਨ੍ਹਾਂ ਸੰਕੇਤ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਵਿਚ ਮੁੜ ਤੋਂ ਸਰਕਾਰ ਬਣਾਏ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਜਾਤੀਆਂ ਦੇ ਆਧਾਰ ’ਤੇ ਵੰਡਣ ਦੀ ਕੋਸ਼ਿ ਕੀਤੀ ਗਈ ਪ੍ਰੰਤੂ ਮੇਰੇ ਲਈ ਨਾਰੀ, ਨੌਜਵਾਨ, ਕਿਸਾਨ ਅਤੇ ਗਰੀਬ ਹੀ ਜਾਤੀਆਂ ਹਨ ਜੋ ਹਮੇਸ਼ਾ ਮੇਰਾ ਸਾਥ ਦਿੰਦੇ ਹਨ ਅਤੇ ਮੈਂ ਹਮੇਸ਼ਾ ਇਨ੍ਹਾਂ ਦਾ ਸਾਥ ਦਿੰਦਾ ਰਹਾਂਗਾ।