Breaking News
Home / ਕੈਨੇਡਾ / Front / ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਾਰ ਦਾ ਫਤਵਾ ਕੀਤਾ ਕਬੂਲ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਾਰ ਦਾ ਫਤਵਾ ਕੀਤਾ ਕਬੂਲ

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਾਰ ਦਾ ਫਤਵਾ ਕੀਤਾ ਕਬੂਲ

ਕਿਹਾ : ‘ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ’

ਨਵੀਂ ਦਿੱਲੀ/ਬਿਊਰੋ ਨਿਊਜ਼ :

ਚਾਰ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਤੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ, ‘‘ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ।’’ ਤਿਲੰਗਾਨਾ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਾਂਗੇ। ਅੱਜ ਆਏ ਚੋਣ ਨਤੀਜਿਆਂ ਤੋਂ ਕਾਂਗਰਸ ਪਾਰਟੀ ਨੂੰ ਕਾਫ਼ੀ ਉਮੀਦਾਂ ਸਨ। ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ ਪਾਰਟੀ ਸਾਰੇ ਸੂਬਿਆਂ ਵਿਚ ਲੀਡ ਮਿਲਦੀ ਹੋਈ ਨਜ਼ਰ ਆਈ ਜਿਉਂ-ਜਿਉਂ ਵੋਟਾਂ ਗਿਣਨ ਦੀ ਪ੍ਰਕਿਰਿਆ ਮੁਕੰਮਲ ਹੁੰਦੀ ਗਈ ਭਾਰਤੀ ਜਨਤਾ ਪਾਰਟੀ ਜਿੱਤ ਵੱਲ ਵਧਦੀ ਗਈ। ਕਾਂਗਰਸ ਪਾਰਟੀ ਆਪਣੇ ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮਜ਼ਬੂਤ ਕਿਲਿਆਂ ਨੂੰ ਵੀ ਬਚਾਅ ਨਹੀਂ ਸਕੀ ਅਤੇ ਇਥੇ ਵੀ ਭਾਰਤੀ ਜਨਤਾ ਪਾਰਟੀ ਨੇ ਆਪਣੀ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …