ਤਿੰਨ ਸੂਬਿਆਂ ਵਿਚ ਭਾਜਪਾ ਦੀ ਜਿੱਤ ਨਾਲ ਪੰਜਾਬ ’ਚ ਭਾਜਪਾ ਆਗੂਆਂ ਦੇ ਚਿਹਰੇ ਖਿੜੇ December 4, 2023 ਤਿੰਨ ਸੂਬਿਆਂ ਵਿਚ ਭਾਜਪਾ ਦੀ ਜਿੱਤ ਨਾਲ ਪੰਜਾਬ ’ਚ ਭਾਜਪਾ ਆਗੂਆਂ ਦੇ ਚਿਹਰੇ ਖਿੜੇ ਸੁਨੀਲ ਜਾਖੜ ਨੇ ਕਿਹਾ : ਪੰਜਾਬ ’ਚ ਵੀ ਭਾਜਪਾ ਆਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਇਸ ਨੂੰ ਲੈ ਕੇ ਪੰਜਾਬ ਵਿਚ ਵੀ ਭਾਜਪਾ ਆਗੂਆਂ ਦੇ ਚਿਹਰੇ ਖਿੜ ਗਏ ਹਨ। ਇਨ੍ਹਾਂ ਚੋਣ ਨਤੀਜਿਆਂ ਦਾ ਅਗਾਮੀ ਲੋਕ ਸਭਾ ਚੋਣਾਂ ’ਤੇ ਵੀ ਅਸਰ ਪੈਣਾ ਸੁਭਾਵਕ ਹੈ। ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਹੁਣ ਤੀਜੀ ਵਾਰ ਵੀ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੀ ਬਣੇਗੀ। ਇਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਭਾਜਪਾ ਦੀ ਜਿੱਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਦਾਅਵਾ ਕੀਤਾ ਕਿ ਹੁਣ ਪੰਜਾਬ ਨੂੰ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਮੁਕਤ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ, ਇਰਾਦੇ ਅਤੇ ਲੋਕਾਂ ਪ੍ਰਤੀ ਸੱਚੇ ਸਮਰਪਣ ਦੇ ਨਤੀਜੇ ਵਜੋਂ ਹੋਈ ਹੈ। ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਕਰੋੜਾਂ ਰੁਪਏ ਬਰਬਾਦ ਕੀਤੇ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਜਾਖੜ ਹੋਰਾਂ ਕਿਹਾ ਕਿ ‘ਆਪ’ ਆਗੂਆਂ ਨੇ ਪੰਜਾਬ ਦੇ ਵਸੀਲਿਆਂ ਦੀ ਆਪਣੀ ਪਾਰਟੀ ਦੇ ਪ੍ਰਚਾਰ ਲਈ ਦੁਰਵਰਤੋਂ ਕੀਤੀ, ਜਿਸ ਦਾ ਸਮਾਂ ਆਉਣ ’ਤੇ ਹਿਸਾਬ ਲਿਆ ਜਾਵੇਗਾ। 2023-12-04 Parvasi Chandigarh Share Facebook Twitter Google + Stumbleupon LinkedIn Pinterest