Breaking News
Home / ਕੈਨੇਡਾ / Front / ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ’ਚ ਵਧ ਰਹੇ ਨਸ਼ੇ ਨੂੰ ਲੈ ਕੇ ਜਤਾਈ ਚਿੰਤਾ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਕੀਤੀ ਗਈ ਇਕ ਫੋਟੋ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਕ ਗੁਲਦਸਤਾ ਸੌਂਪਦੇ ਨਜ਼ਰ ਆ ਰਹੇ ਹਨ। ਇਹ ਮੁਲਾਕਾਤ ਪੀਐਮ ਦਫਤਰ ਵਿਚ ਹੀ ਹੋਈ ਹੈ।  ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜਪਾਲ ਪੁਰੋਹਿਤ ਨੇ ਪੰਜਾਬ ਨਾਲ ਸਬੰਧਤ ਕੁਝ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਵਲੋਂ ਪੰਜਾਬ ਵਿਚ ਵਧ ਰਹੇ ਨਸ਼ਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਕੋਲ ਚਿੰਤਾ ਜ਼ਾਹਰ ਕੀਤੀ ਗਈ ਹੈ। ਇਸੇ ਦੌਰਾਨ ਰਾਜਪਾਲ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਹੋਈ ਜਿੱਤ ਲਈ ਪੀਐਮ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਸਿਆਸੀ ਤਣਾਅ ਵੀ ਚੱਲ ਰਿਹਾ ਹੈ ਅਤੇ ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚ ਗਿਆ ਸੀ।

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …