Homeਕੈਨੇਡਾਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਲੂਆ...
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਲੂਆ ਦਾ ਜਥਾ ਵਤਨ ਪਰਤਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਲੂਆ ਦਾ ਜਥਾ ਵਤਨ ਪਰਤਿਆ
ਅਟਾਰੀ/ਬਿਊਰੋ ਨਿਊਜ਼
ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਸਿੱਖ ਸ਼ਰਧਾਲੂਆ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਰਤ ਆਇਆ ਹੈ। ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾ ਕੇ ਆਏ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਵਿਦੇਸ਼ਾਂ ਵਿਚੋਂ ਸ਼ਰਧਾਲੂ ਹਜ਼ਾਰਾਂ ਦੀ ਗਿਣਤੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹੋਏ ਸਨ। 10 ਦਿਨ ਦੇ ਵੀਜੇ ’ਤੇ ਪਾਕਿਸਤਾਨ ਗਏ ਯਾਤਰੀਆਂ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮਨਾ ਕੇ ਅਤੇ ਹੋਰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਤਨ ਪਰਤ ਆਏ ਹਨ। ਸ਼ਰਧਾਲੂਆਂ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ’ਚ ਧਾਰਮਿਕ ਸਥਾਨਾਂ ਵਿਖੇ ਬਹੁਤ ਪਿਆਰ ਅਤੇ ਸਤਿਕਾਰ ਮਿਲਿਆ ਹੈ। ਇਸ ਮੌਕੇ ਜਥੇ ਨਾਲ ਗਏ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਮਲਕੀਅਤ ਸਿੰਘ ਬਹਿੜਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਅਤੇ ਦੇਸ਼ ਵਿਦੇਸ਼ਾਂ ਤੋਂ ਪਹੁੰਚੇ ਸ਼ਰਧਾਲੂਆਂ ਸਮੇਤ ਪਾਕਿ ਦੀ ਸੰਗਤ ਨੇ ਵੀ ਬੜੀ ਸ਼ਰਧਾ ਭਾਵਨਾ ਨਾਲ ਪ੍ਰਕਾਸ਼ ਪੁਰਬ ਮਨਾਇਆ ਹੈ।