ਰਾਘਵ ਚੱਢਾ ਦੀ ਰਾਜ ਸਭਾ ’ਚੋਂ ਮੁਅੱਤਲੀ ਵਾਪਸ ਲਈ December 4, 2023 ਰਾਘਵ ਚੱਢਾ ਦੀ ਰਾਜ ਸਭਾ ’ਚੋਂ ਮੁਅੱਤਲੀ ਵਾਪਸ ਲਈ ਸੰਜੇ ਸਿੰਘ ਦੀ ਨਿਆਇਕ ਹਿਰਾਸਤ ਅਦਾਲਤ ਨੇ 11 ਦਸੰਬਰ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੰਸਦ ਮੈਂਬਰ ਜੀ.ਵੀ.ਐਲ. ਨਰਸਿਮਹਾ ਰਾਓ ਵਲੋਂ ਪੇਸ਼ ਮਤੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਇਸਦੇ ਚੱਲਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ 11 ਅਗਸਤ ਨੂੰ ਮੈਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਮੈਂ ਆਪਣੀ ਮੁਅੱਤਲੀ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਗਿਆ ਸੀ। ਸੁਪਰੀਮ ਕੋਰਟ ਨੇ ਇਸ ਦਾ ਨੋਟਿਸ ਲਿਆ ਅਤੇ ਹੁਣ 115 ਦਿਨਾਂ ਬਾਅਦ ਮੇਰੀ ਮੁਅੱਤਲੀ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਅਤੇ ਮੈਂ ਸੁਪਰੀਮ ਕੋਰਟ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹੀ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ’ਚ ਨਿਆਂਇਕ ਹਿਰਾਸਤ ਖ਼ਤਮ ਹੋਣ ’ਤੇ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ। ਇਸੇ ਦੌਰਾਨ ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਹੈ। 2023-12-04 Parvasi Chandigarh Share Facebook Twitter Google + Stumbleupon LinkedIn Pinterest