ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ December 4, 2023 ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ ਲੋਕ ਸਭਾ ’ਚ ਉਠੀ ਪੰਜਾਬ ਤੇ ਮਹਾਰਾਸ਼ਟਰ ਦੇ ਕਿਸਾਨਾਂ ਦੇ ਕਰਜ਼ ਮੁਆਫੀ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ ਇਜਲਾਸ 22 ਦਸੰਬਰ ਤੱਕ ਚੱਲੇਗਾ। ਲੋਕ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਦਿਆਂ ਹੀ ਐਨ.ਡੀ.ਏ. ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਹੱਕ ਵਿਚ ਜ਼ੋਰਦਾਰ ਨਾਅਰੇ ਲਗਾਏ। ਐਨ.ਡੀ.ਏ. ਦੇ ਸੰਸਦ ਮੈਂਬਰ ਕਹਿ ਰਹੇ ਸਨ ਕਿ ਵਾਰ-ਵਾਰ ਮੋਦੀ ਸਰਕਾਰ, ਤੀਜੀ ਵਾਰ ਵੀ ਮੋਦੀ ਸਰਕਾਰ। ਇਸਦੇ ਚੱਲਦਿਆਂ ਲੋਕ ਸਭਾ ਵਿਚ ਮਹਾਰਾਸ਼ਟਰ ਅਤੇ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਮੰਗ ਉਠੀ। ਸਦਨ ਵਿੱਚ ਸਿਫ਼ਰ ਕਾਲ ਦੌਰਾਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਸੁਪਿ੍ਰਆ ਸੂਲੇ ਅਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ ਨੇ ਕ੍ਰਮਵਾਰ ਮਹਾਰਾਸ਼ਟਰ ਅਤੇ ਪੰਜਾਬ ਵਿੱਚ ਕਿਸਾਨਾਂ ਦੀ ‘ਤਰਸਯੋਗ ਹਾਲਤ’ ਦਾ ਮੁੱਦਾ ਉਠਾਇਆ ਅਤੇ ਕੇਂਦਰ ਤੋਂ ਕਰਜ਼ਾ ਮੁਆਫੀ ਦੀ ਮੰਗ ਕੀਤੀ। ਸੂਲੇ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਕੁਝ ਥਾਵਾਂ ’ਤੇ ਘੱਟ ਬਾਰਸ਼ ਹੋਈ ਹੈ, ਕਈ ਥਾਵਾਂ ’ਤੇ ਜ਼ਿਆਦਾ ਬਾਰਿਸ਼ ਹੋਈ ਹੈ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਤੇ ਕੁਝ ਥਾਵਾਂ ’ਤੇ ਸੋਕੇ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਾਂਗਰਸੀ ਮੈਂਬਰ ਜਸਬੀਰ ਸਿੰਘ ਗਿੱਲ ਨੇ ਬੈਂਕਾਂ ਵੱਲੋਂ ਕਿਸਾਨਾਂ ਤੋਂ ਕਰਜ਼ਿਆਂ ’ਤੇ ਭਾਰੀ ਵਿਆਜ ਵਸੂਲਣ ਦਾ ਮੁੱਦਾ ਉਠਾਇਆ। ਉਨ੍ਹਾਂ ਕੇਂਦਰ ਤੋਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਕੀਤੀ। 2023-12-04 Parvasi Chandigarh Share Facebook Twitter Google + Stumbleupon LinkedIn Pinterest