ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ December 4, 2023 ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ ਕਿਹਾ : ਪੰਜਾਬ ਦੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਬਦਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਵਿਚ ਵਾਤਾਵਰਣ ਪ੍ਰਦੂਸ਼ਣ, ਹਵਾ ਪ੍ਰਦੂਸ਼ਣ ਅਤੇ ਪਰਾਲੀ ਦਾ ਮੁੱਦਾ ਚੁੱਕਿਆ। ਸੀਚੇਵਾਲ ਹੋਰਾਂ ਨੇ ਕਿਹਾ ਕਿ ਅੱਜ ਸਾਰਾ ਵਿਸ਼ਵ ਵਾਤਾਵਰਣ ਪ੍ਰਦੂਸ਼ਣ ਤੋਂ ਪੀੜਤ ਹੈ ਅਤੇ ਭਾਰਤ ਵਿਚ ਬੇਹੱਦ ਪ੍ਰਦੂਸ਼ਣ ਹੈ, ਜਿਸਦਾ ਵੱਡਾ ਨੁਕਸਾਨ ਦੇਸ਼ ਵਾਸੀਆਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਕਾਰਨ ਹਰ ਸਾਲ 21 ਲੱਖ ਤੋਂ ਵਧੇਰੇ ਵਿਅਕਤੀਆਂ ਦੀ ਮੌਤ ਹੋ ਰਹੀ ਹੈ। ਸੀਚੇਵਾਲ ਹੋਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੀ ਸਰਕਾਰ ਨੂੰ ਇਕ ਸੁਝਾਅ ਦਿੱਤਾ ਸੀ ਕਿ ਜੇਕਰ ਕਿਸਾਨਾਂ ਦੀ ਆਰਥਿਕ ਮੱਦਦ ਕੀਤੀ ਜਾਵੇ ਤਾਂ ਪਰਾਲੀ ਦੀ ਅੱਗ ਨੂੰ ਰੋਕਿਆ ਜਾ ਸਕਦਾ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਗ ਕੀਤੀ ਸੀ ਕਿ ਜੇਕਰ 1500 ਰੁਪਏ ਕੇਂਦਰ ਸਰਕਾਰ ਦੇਵੇ ਤਾਂ 500 ਰੁਪਏ ਦਿੱਲੀ ਸਰਕਾਰ ਅਤੇ 500 ਰੁਪਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੇ ਜਾਣਗੇ ਤਾਂ ਪਰਾਲੀ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕਦੀ ਹੈ। 2023-12-04 Parvasi Chandigarh Share Facebook Twitter Google + Stumbleupon LinkedIn Pinterest