-15.6 C
Toronto
Saturday, January 24, 2026
spot_img
HomeਕੈਨੇਡਾFrontਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ 'ਚ ਮੌਤ,

ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ,

ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ,

ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ

ਚੰਡੀਗੜ੍ਹ/ ਬਿਊਰੋ ਨੀਊਜ਼


ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਜਥੇਬੰਦੀਆਂ ਕੇਐਲਐਫ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ (72) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮਾਰੇ ਗਏ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ‘ਤੇ 1985 ‘ਚ ਏਅਰ ਇੰਡੀਆ ਦੇ ਜਹਾਜ਼ ਕਨਿਸ਼ਕ ‘ਤੇ ਹੋਏ ਬੰਬ ਧਮਾਕੇ ਦਾ ਦੋਸ਼ੀ ਸੀ। ਮੋਗਾ ਦੇ ਰੋਡੇ ਪਿੰਡ ਦਾ ਵਸਨੀਕ ਲਖਬੀਰ ਪਹਿਲਾਂ ਤਾਂ ਦੁਬਈ ਭੱਜ ਗਿਆ ਸੀ ਪਰ ਬਾਅਦ ਵਿੱਚ ਪਾਕਿਸਤਾਨ ਚਲਾ ਗਿਆ। ਹਾਲਾਂਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ‘ਚ ਹੀ ਰਹਿ ਗਿਆ ਸੀ।

2002 ਵਿੱਚ ਭਾਰਤ ਨੇ ਪਾਕਿਸਤਾਨ ਤੋਂ ਉਨ੍ਹਾਂ ਦੀ ਹਵਾਲਗੀ ਦੀ ਮੰਗ ਕੀਤੀ ਸੀ। ਲਖਬੀਰ ਦੇ ਭਰਾ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਭਾਰਤੀ ਮੀਡੀਆ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
“ਸਾਨੂੰ ਉਸਦੇ (ਲਖਬੀਰ ਦੇ) ਪੁੱਤਰ, ਜੋ ਕਿ ਕੈਨੇਡਾ ਵਿੱਚ ਰਹਿੰਦਾ ਹੈ, ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਉਸਦੇ ਪਿਤਾ ਦੀ 2 ਦਸੰਬਰ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸਦਾ ਸਸਕਾਰ ਉੱਥੇ ਹੀ ਕੀਤਾ ਗਿਆ ਹੋਣਾ ਚਾਹੀਦਾ ਹੈ। ਸਾਡੇ ਕੋਲ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੈ। ”
ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਿਛਲੇ ਪੰਦਰਵਾੜੇ ਤੋਂ ਤਬੀਅਤ ਠੀਕ ਨਹੀਂ ਸੀ। “ਉਹ ਸ਼ੂਗਰ ਦਾ ਮਰੀਜ਼ ਸੀ ਅਤੇ ਹਾਲ ਹੀ ਵਿੱਚ ਉਸ ਦਾ ਬਾਈਪਾਸ ਹੋਇਆ ਸੀ

RELATED ARTICLES
POPULAR POSTS