Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ

ਨਸ਼ਿਆਂ ਖਿਲਾਫ਼ ਵਿੱਢੀ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ :


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨੂੰ ਨਸ਼ਿਆਂ ਖਿਲਾਫ ਵਿੱਢੀ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਹਰ ਪੱਧਰ ’ਤੇ ਕਾਰਵਾਈ ਕਰਨ ਅਤੇ ਅਫ਼ਸਰਾਂ ਨੂੰ ਪਿੰਡਾਂ ਵਿਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਸਾਡੇ ਅਫ਼ਸਰ ਬਿਨਾ ਕਿਸੇ ਦਬਾਅ ਅਤੇ ਦਲੇਰੀ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕ ਸੁਰੱਖਿਅਤ ਰਹਿਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕਿਸੇ ਵੀ ਵਿਅਕਤੀ ਦੀ ਨਸ਼ਿਆਂ ਦੇ ਮਾਮਲੇ ’ਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਾਲ ਨਸ਼ਾਂ ਤਸਕਰਾਂ ਦੀ 105 ਕਰੋੜ ਰੁਪਏ ਦੀ ਡਰੱਗ ਪ੍ਰਾਪਰਟੀ ਜਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਦੇ ਮਾਮਲੇ ’ਚ ਵੱਡੇ-ਵੱਡੇ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਡੀਜੀਪੀ ਨੇ ਅੱਗੇ ਦੱਸਿਆ ਕਿ ਇਸ ਸਾਲ 117 ਮਾਮਲੇ ਫਿਰੌਤੀ ਸਬੰਧੀ ਦਰਜ ਕੀਤੇ ਗਏ ਅਤੇ 150 ਦੇ ਕਰੀਬ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …