Breaking News
Home / ਪੰਜਾਬ / ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਆਸੀ ਦਲਾਂ ਨੂੰ ਖਤ ਲਿਖ ਕੇ ਕੀਤੀ ਮੰਗ

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਆਸੀ ਦਲਾਂ ਨੂੰ ਖਤ ਲਿਖ ਕੇ ਕੀਤੀ ਮੰਗ

logo-2-1-300x105-3-300x105ਮਾਂ ਬੋਲੀ ਪੰਜਾਬੀ ਦੀ ਉਨਤੀ ਅਤੇ ਪ੍ਰਫੁਲਤਾ ਦਾ ਮੁੱਦਾ ਚੋਣ ਮਨੋਰਥ ਪੱਤਰਾਂ ‘ਚ ਕਰੋ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਿਖੀਆਂ ਚਿੱਠੀਆਂ ਵਿੱਚ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬੀ ਭਾਸ਼ਾ/ਬੋਲੀ ਨਾਲ ਸਬੰਧਤ ਉਹ ਅਹਿਮ ਨੁਕਤੇ ਸ਼ਾਮਲ ਕਰਨ, ਜਿਨ੍ਹਾਂ ਨਾਲ ਪੰਜਾਬੀ ਜ਼ੁਬਾਨ ਨੂੰ ਪੰਜਾਬ ਵਿੱਚ ਬਣਦਾ ਰੁਤਬਾ ਮਿਲ ਸਕੇ। ਕੇਂਦਰੀ ਪੰਜਾਬੀ ਲੇਖਕ ਸਭਾ (ਰਜ਼ਿ) ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਨੇ ਅੱਜ ਪ੍ਰੈੱਸ ਨੂੰ ਜਾਰੀ ਕੀਤੇ ਸਾਂਝੇ ਬਿਆਨ ਵਿਚ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ ਅਤੇ ਚੋਣ ਮਨੋਰਥ ਪੱਤਰਾਂ ਵਿੱਚੋਂ ਪੰਜਾਬੀ ਭਾਸ਼ਾ ਦਾ ਅਹਿਮ ਮੁੱਦਾ ਲਗਾਤਾਰ ਮਨਫ਼ੀ ਚੱਲਿਆ ਆ ਰਿਹਾ ਹੈ।ਇਸ ਲਈ ਸਭਾ ਨੇ ਸਮੂਹ ਲੇਖਕ ਭਾਈਚਾਰੇ ਵਲੋਂ ਇਹ ਮੰਗ ਜ਼ੋਰ ਸ਼ੋਰ ਨਾਲ ਚੁੱਕੀ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …