24.3 C
Toronto
Friday, September 19, 2025
spot_img
HomeਕੈਨੇਡਾFrontਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ...

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲ ਰੋਕੇ

ਬਿਲ ਰੋਕਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਦਿੱਤੀ ਗਈ ਜਾਣਕਾਰੀ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿਲਾਂ ਨੂੰ ਰੋਕ ਲਿਆ ਹੈ। ਰਾਜਪਾਲ ਸੰਵਿਧਾਨ ਦੀ ਧਾਰਾ 200 ਅਨੁਸਾਰ ਇਹ ਤਿੰਨੋਂ ਬਿਲ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਵਿਚਾਰ ਲਈ ਭੇਜਣਗੇ। ਜਿਨ੍ਹਾਂ ਬਿਲਾਂ ਨੂੰ ਰਾਜਪਾਲ ਵੱਲੋਂ ਰੋਕਿਆ ਗਿਆ ਹੈ ਉਨ੍ਹਾਂ ਵਿਚ ਪੰਜਾਬ ਯੂਨੀਵਰਸਿਟੀਜ਼ ਲਾਅ ਸੋਧ ਬਿਲ 2023, ਸਿੱਖ ਗੁਰਦੁਆਰਾ ਸੋਧ ਬਿਲ 2023 ਅਤੇ ਪੰਜਾਬ ਪੁਲਿਸ ਸੋਧ ਬਿਲ 2023 ਸ਼ਾਮਲ ਹਨ। ਬਿਲਾਂ ਨੂੰ ਰੋਕੇ ਜਾਣ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਵੱਲੋਂ ਲਿਖੇ ਗਏ ਇਕ ਪੱਤਰ ਤੋਂ ਸਾਹਮਣੇ ਆਈ ਹੈ। ਇਸ ਪੱਤਰ ’ਚ ਰਾਜਪਾਲ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਯੋਗਤਾਵਾਂ ਦੇ ਆਧਾਰ ’ਤੇ ਬਿਲਾਂ ਦੀ ਮੁੜ ਜਾਂਚ ਕਰਨਗੇ। ਰਾਜਪਾਲ ਨੇ ਪੱਤਰ ’ਚ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ ’ਚ ਹਰੇਕ ਬਿਲ ’ਤੇ ਵੱਖਰੇ ਤੌਰ ’ਤੇ ਆਪਣਾ ਫੈਸਲਾ ਦੱਸਣਗੇ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਹ ਤਿੰਨੋਂ ਬਿਲ ਪਾਸ ਕੀਤੇ ਜਾ ਚੁੱਕੇ ਹਨ ਅਤੇ ਇਹ ਤਿੰਨੋਂ ਬਿਲ ਪੰਜਾਬ ਸਰਕਾਰ ਅਤੇ ਰਾਜਪਾਲ ਪੁਰੋਹਿਤ ਦਰਮਿਆਨ ਵਿਵਾਦ ਦਾ ਕਾਰਨ ਬਣੇ ਹੋਏ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਅਕਤੂਬਰ ਮਹੀਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਨੇ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲਾਂ ਨੂੰ ਮਨਜ਼ੂਰੀ ਦੇਣ ਲਈ ਫਟਕਾਰ ਲਗਾਈ ਸੀ ਪ੍ਰੰਤੂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਹ ਤਿੰਨੋਂ ਬਿਲ ਫਿਰ ਤੋਂ ਰੋਕ ਲਏ ਹਨ।

RELATED ARTICLES
POPULAR POSTS