5.2 C
Toronto
Wednesday, November 12, 2025
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ

ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਦਾ ਆਦੇਸ਼ ਕੀਤਾ ਗਿਆ ਜਾਰੀ


ਅੰਮਿ੍ਰਤਸਰ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੰਗਾਮੀ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਲਈ ਇਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਦੇ ਨਾਲ ਹੀ ਬਲਵੰਤ ਰਾਜੋਆਣਾ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਹਦਾਇਤ ਕਰਦਿਆਂ ਭੁੱਖ ਹੜਤਾਲ ਵਾਪਸ ਲੈਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਿਲ ਹੋਏ। ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਬਲਵੰਤ ਸਿੰਘ ਰਾਜੋਆਣਾ ਵਲੋਂ ਭੇਜੀਆਂ ਗਈਆਂ ਪ੍ਰਤੀਕਿਰਿਆਂ ’ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਆਦੇਸ਼ ਜਾਰੀ ਕਰਦਿਆਂ ਕਿਹਾ ਗਿਆ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਲਾਗੂ ਕਰਵਾਉਣ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਵਫਦ ਦਾ ਗਠਨ ਕੀਤਾ ਗਿਆ ਹੈ। ਇਸ ਵਫ਼ਦ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਮੀਤ ਸਿੰਘ ਕਾਲਕਾ, ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਤੇ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਿਲ ਕੀਤਾ ਗਿਆ ਹੈ।

RELATED ARTICLES
POPULAR POSTS