18.5 C
Toronto
Sunday, September 14, 2025
spot_img
HomeਕੈਨੇਡਾFrontਪੰਜਾਬ ਦੇ ਚੋਣ ਕਮਿਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਫਟਕਾਰ

ਪੰਜਾਬ ਦੇ ਚੋਣ ਕਮਿਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਗਾਈ ਫਟਕਾਰ

ਕਿਹਾ : ਪੰਚਾਇਤੀ ਚੋਣਾਂ ਦਾ ਸ਼ਡਿਊਲ 7 ਦਸੰਬਰ ਤੱਕ ਕੋਰਟ ’ਚ ਕੀਤਾ ਜਾਵੇ ਪੇਸ਼


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ ’ਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਹੈ। ਹਾਈ ਕੋਰਟ ਦੀ ਬੈਂਚ ਨੇ ਕਿਹਾ ਕਿ 7 ਦਸੰਬਰ ਤੱਕ ਹਰ ਹਾਲਤ ਵਿਚ ਪੰਚਾਇਤ ਚੋਣਾਂ ਦਾ ਸ਼ਡਿਊਲ ਕੋਰਟ ’ਚ ਪੇਸ਼ ਕੀਤਾ ਜਾਵੇ। ਜੇਕਰ ਕਿਸੇ ਕਾਰਨ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਪੰਜਾਬ ਦੇ ਚੋਣ ਕਮਿਸ਼ਨਰ ਖੁਦ ਚੋਣਾਂ ਦੀ ਰਿਪੋਰਟ ਲੈ ਕੇ ਕੋਰਟ ’ਚ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੀ ਇਕ ਪੰਚਾਇਤ ਨੇ ਉਪ ਚੋਣ ਨੂੰ ਲੈ ਕੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਐਕਸ਼ਨ ਲੈਂਦਿਆਂ ਹਾਈ ਕੋਰਟ ਨੇ ਦੁਬਾਰਾ ਚੋਣ ਕਰਵਾਉਣ ਦੇ ਹੁਕਮ ਦਿੱਤੇ ਸਨ। ਪ੍ਰੰਤੂ ਕਿਸੇ ਕਾਰਨ ਦੁਬਾਰਾ ਚੋਣ ਨਹੀਂ ਹੋ ਸਕੀ ਤਾਂ ਕੋਰਟ ’ਚ ਸਰਕਾਰ ਖਿਲਾਫ ਮਾਨਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸਖਤ ਰੁਖ ਦਿਖਾਇਆ। ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁੱਝ ਸਮੇਂ ਦੇ ਅੰਦਰ ਹੀ ਕਰਵਾ ਲਈਆਂ ਜਾਣਗੀਆਂ। ਇਸ ’ਤੇ ਪਟੀਸ਼ਨ ਕਰਤਾ ਦੇ ਵਕੀਲ ਨੇ ਕਿਹਾ ਕਿ ਹਾਲੇ ਤੱਕ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਕੋਰਟ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਚੋਣਾਂ ਸਬੰਧੀ ਪੂਰਾ ਵੇਰਵਾ ਕੋਰਟ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ।

RELATED ARTICLES
POPULAR POSTS