7.8 C
Toronto
Thursday, October 30, 2025
spot_img
HomeਕੈਨੇਡਾFrontਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ਵਿੱਚ...

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਖਾੜੀ ਦੇਸ਼ਾਂ ਵਿੱਚ ਮਹਿਲਾਵਾਂ ਨੂੰ ਵੇਚੇ ਜਾਣ ਦਾ ਮਾਮਲਾ 

ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਮਹਿਲਾਵਾਂ ਦੀ ਹੋ ਰਹੀ ਖਰੀਦੋ-ਫਰੋਖਤ ਦਾ ਮਾਮਲਾ ਰਾਜ ਸਭਾ ਵਿਚ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਪੰਜਾਬ  ਦੀਆਂ ਮਹਿਲਾਵਾਂ ਨੂੰ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ  ਸੀਚੇਵਾਲ ਨੇ ਦੱਸਿਆ ਕਿ ਉਹ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਖਾੜੀ ਦੇਸ਼ਾਂ ਵਿੱਚੋਂ ਕਰੀਬ 60 ਮਹਿਲਾਵਾਂ ਨੂੰ ਭਾਰਤ ਵਾਪਸ ਲਿਆ ਚੁੱਕੇ ਹਨ, ਜਿਨ੍ਹਾਂ ਮਹਿਲਾਵਾਂ ਨੂੰ ਉਥੇ ਵੇਚ ਦਿੱਤਾ ਗਿਆ ਸੀ। ਸੰਤ ਸੀਚੇਵਾਲ ਹੋਰਾਂ ਨੇ ਦੱਸਿਆ ਕਿ ਧੋਖੇਬਾਜ਼ ਟਰੈਵਲ ਏਜੰਟ ਗਰੀਬ ਘਰਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਵਿਜ਼ਟਰ ਵੀਜ਼ੇ ’ਤੇ ਖਾੜੀ ਦੇਸ਼ਾਂ ਵਿਚ ਲਿਜਾ ਕੇ ਵੇਚ ਰਹੇ ਹਨ। ਜਿੱਥੇ ਉਨ੍ਹਾਂ ਮਹਿਲਾਵਾਂ ਦਾ ਸ਼ੋਸ਼ਣ ਹੁੰਦਾ ਹੈ। ਉਨ੍ਹਾਂ ਨੂੰ ਘਰ ਜਾਂ ਰੈਸਟੋਰੈਂਟ ਵਿੱਚ ਕੰਮ ਕਰਨ ਦਾ ਝਾਂਸਾ ਦਿੱਤਾ ਜਾਂਦਾ ਹੈ ਅਤੇ 35 ਤੋਂ 40 ਹਜ਼ਾਰ ਰੁਪਏ ਤੱਕ ਤਨਖਾਹ ਦਾ ਝੂਠਾ ਭਰੋਸਾ ਦਿੱਤਾ ਜਾਂਦਾ ਹੈ। ਫਿਰ ਉੱਥੇ, ਉਨ੍ਹਾਂ ਔਰਤਾਂ ਨੂੰ ਅਰਬੀ ਭਾਸ਼ਾ ਵਿੱਚ ਲਿਖੇ ਇੱਕ ਸਮਝੌਤੇ ’ਤੇ ਦਸਤਖਤ ਕਰਨ ਲਈ ਕਿਹਾ ਜਾਂਦਾ ਹੈ। ਇਸੇ ਦੌਰਾਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਹੋਰਾਂ ਨੇ ਸਦਨ ਦੇ ਮਾਧਿਅਮ ਰਾਹੀਂ ਵਿਦੇਸ਼ ਮੰਤਰਾਲੇ ਨੂੰ ਵੀ ਬੇਨਤੀ ਕੀਤੀ ਕਿ ਅਜਿਹੇ ਧੋਖੇਬਾਜ਼ ਟਰੈਵਲ ਏਜੰਟ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇ ਅਤੇ ਦੇਸ਼ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੂੰ ਵਿਦੇਸ਼ਾਂ ਵਿੱਚ ਵੇਚਣ ਵਾਲਿਆਂ ਖਿਲਾਫ ਸਖਤ ਕਦਮ ਚੁੱਕੇ ਜਾਣ।
RELATED ARTICLES
POPULAR POSTS