Breaking News
Home / ਕੈਨੇਡਾ / Front / ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਖ਼ਤਮ

ਬਲਵੰਤ ਸਿੰਘ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਖ਼ਤਮ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭੁੱਖ ਹੜਤਾਲ ਖਤਮ ਕਰਨ ਸਬੰਧੀ ਦਿੱਤੀ ਜਾਣਕਾਰੀ


ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ। ਇਸ ਦੇ ਨਾਲ ਬਲਵੰਤ ਸਿੰਘ ਰਾਜੋਆਣਾਾ ਨੇ ਆਖਿਆ ਕਿ ਉਹ ਹੁਣ ਹੋਰ ਉਡੀਕ ਨਹੀਂ ਕਰ ਸਕਦੇ ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਕੇਸ ਦਾ ਫੈਸਲਾ ਕਰਵਾਇਆ। ਰਾਜੋਆਣਾ ਨੇ ਸਾਫ ਸ਼ਬਦਾਂ ’ਚ ਆਖਿਆ ਕਿ ਜੇਕਰ ਮੈਨੂੰ ਫਾਂਸੀ ਦੇਣੀ ਹੈ ਤਾਂ ਦੇ ਦਿਓ ਅਤੇ ਜੇਕਰ ਫਾਂਸੀ ਨਹੀਂ ਦੇਣੀ ਤਾਂ ਮੇਰੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ। ਧਿਆਨ ਰਹੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਬਲਵੰਤ ਸਿੰਘ ਰਾਜੋਆਣਾ ਪਿਛਲੇ 12 ਸਾਲਾਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਅਪੀਲ ਪਾਈ ਗਈ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਇਸ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਜਿਸ ਤੋਂ ਨਾਰਾਜ਼ ਬਲਵੰਤ ਸਿੰਘ ਰਾਜੋਆਣਾ ਲੰਘੀ 5 ਦਸੰਬਰ ਤੋਂ ਭੁੱਖ ਹੜਤਾਲ ’ਤੇ ਸਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …