3.6 C
Toronto
Tuesday, May 12, 2026
spot_img
HomeਕੈਨੇਡਾFrontਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ...

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਜਨਮ ਦਿਨ ਮੌਕੇ ਸੁਖਬੀਰ ਬਾਦਲ ਹੋਏ ਭਾਵੁਕ

ਕਿਹਾ : ਅੱਜ ਦਾ ਦਿਨ ਮੇਰੇ ਲਈ ਬਹੁਤ ਹੀ ਤਕਲੀਫ਼ ਵਾਲਾ ਦਿਨ

ਚੰਡੀਗੜ੍ਹ/ਬਿਊਰੋ ਨਿਊਜ਼ :

ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਭਾਵੁਕ ਹੁੰਦਿਆਂ ਕਿਹਾ ਕਿ ਮੇਰੇ ਲਈ ਇਹ ਅਕਹਿ ਤਕਲੀਫ਼ ਦੇ ਪਲ ਹਨ ਕਿਉਂਕਿ ਮੇਰੀ ਜ਼ਿੰਦਗੀ ’ਚ ਪਹਿਲੀ ਵਾਰ ਹੈ ਕਿ ਜਦੋ ਪ੍ਰਕਾਸ਼ ਸਿੰਘ ਬਾਦਲ ਜਨਮ ਦਿਨ ਮੌਕੇ ਸਾਡੇ ਦਰਮਿਆਨ ਮੌਜੂਦ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਬੇਟੇ ਵਜੋਂ ਮੇਰਾ ਮਨ ਭਰਿਆ ਹੋਇਆ। ਉਨ੍ਹਾਂ ਨੇ ਹਮੇਸ਼ਾ ਹੀ ਮੈਨੂੰ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਹਮੇਸ਼ਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਸਾਏ ਮਾਰਗ ’ਤੇ ਦਿ੍ਰੜ੍ਹ ਇਰਾਦੇ ਨਾਲ ਅੱਗੇ ਵਧਣ ਦਾ ਅਹਿਦ ਕਰਦਾ ਹਾਂ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੀ 25 ਅਪ੍ਰੈਲ 2023 ਨੂੰ 95 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇਹਾਂਤ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਆਦਿ ਸਮੇਤ ਬਹੁਤ ਵੱਡੀ ਗਿਣਤੀ ਵਿਚ ਸਿਆਸੀ ਆਗੂ ਅਫ਼ਸੋਸ ਕਰਨ ਲਈ ਪਹੁੰਚੇ ਸਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਉਨ੍ਹਾਂ ਨਾਂ ਭਾਰਤ ਦੀ ਸਿਆਸਤ ਵਿਚ ਬਹੁਤ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ।

RELATED ARTICLES
POPULAR POSTS