ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ; ਫ਼ਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਐਲਾਨ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਫ਼ਤਹਿਗੜ੍ਹ ਸਾਹਿਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਦੇ ਹੋਏ।
ਸੂਬੇ ਦੇ ਅਮੀਰ ਸਭਿਆਚਾਰ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਫ਼ਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਐਲਾਨ ਵੀ ਕੀਤਾ ਗਿਆ।
ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਵਿਰਾਸਤ ਦੀ ਸੰਭਾਲ ਲਈ ਹਜ਼ਾਰਾਂ ਕਰੋੜ ਰੁਪਏ ਖ਼ਰਚ ਕੇ ਵਿਸ਼ਵ ਪੱਧਰ ਦੀਆਂ ਯਾਦਗਾਰਾਂ ઠਵਿਰਾਸਤ-ਏ-ਖ਼ਾਲਸਾ, ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ, ਛੋਟੇ ਤੇ ਵੱਡੇ ਘੱਲੂਘਾਰੇ ਦੀਆਂ ਯਾਦਗਾਰਾਂ ਪਹਿਲਾਂ ਹੀ ਲੋਕ ਅਰਪਣ ਕਰ ਦਿੱਤੀਆਂ ਗਈਆਂ ਹਨ ਜਦਕਿ ਵਾਰ ਹੀਰੋਜ਼ ਮੈਮੋਰੀਅਲ, ਭਗਵਾਨ ਵਾਲਮੀਕ ਤੀਰਥ ਮੰਦਰ ਅੰਮ੍ਰਿਤਸਰ, ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਸਬੰਧੀ ਯਾਦਗਾਰਾਂ ਜਲਦੀ ਹੀ ਕੌਮ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਦੀ ਯਾਦਗਾਰ ਦੇ ਨਿਰਮਾਣ ਦਾ ਕੰਮ ਛੇਤੀ ਸ਼ੁਰੂ ਕਰ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਰਾਜ ਸਰਕਾਰ ਦੀ ਤਰਜੀਹ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਅਮਨ ਕਾਇਮ ਰੱਖਣਾ ਹੈ।
ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਅਤੇ ਜ਼ੁਲਮ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ 5000 ਕਰੋੜ ਰੁਪਏ ਦੀ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਦੇਸ਼ ਦਾ ਪਹਿਲਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਗਿਆ ਹੈ। ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਇਹ ‘ਭਗੌੜਿਆਂ’ ਦੀ ਪਾਰਟੀ ਹੈ, ਜਿਨ੍ਹਾਂ ਦਾ ਮਕਸਦ ਪੰਜਾਬ ਦੇ ਸਰੋਤਾਂ ਨੂੰ ਤਬਾਹ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਰਾਜਿਆਂ ਵਰਗੇ ਜੀਵਨ ਅਤੇ ਅਮੀਰਾਂ ਦੀ ਖੇਡ ‘ਪੋਲੋ’ ਨੂੰ ਤਰਜੀਹ ਦਿੰਦੀ ਹੈ। ਜਦਕਿ ਉਹ ਖ਼ੁਦ ઠਸਦਾ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨੂੰ ਤਰਜੀਹ ਦਿੰਦੇ ਹਨ।
ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਵਿੱਚ 1984 ਵਿਚ ਹੋਏ ਸਿੱਖ ਕਤਲੇਆਮ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉਪ ਚੇਅਰਮੈਨ ઠਨਿਰਮਲ ਸਿੰਘ ਤੇ ਡਾ. ਮਨਮੋਹਨ ਸਿੰਘ ਭਾਗੋਵਾਲੀਆ ਨੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਬਣਵਾਉਣ ਦੇ ਫ਼ੈਸਲੇ ਲਈ ਬਾਦਲ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਬਾਦਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਦਿੱਤਾ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ઠਰਣਧੀਰ ਸਿੰਘ ਚੀਮਾ, ਵਿਧਾਇਕ ਜਸਟਿਸ ਨਿਰਮਲ ਸਿੰਘ, ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਜਗਦੀਪ ਸਿੰਘ ਚੀਮਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਆਦਿ ਹਾਜ਼ਰ ਸਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …